ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ’ਤੇ ਲਾਇਆ ਲੰਗਰ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਸਬੰਧੀ ਸੁਰਸਿੰਘ 'ਚ ਲੰਗਰ ਸ਼ੁਰੂ
Publish Date: Mon, 05 Oct 2026 05:29 PM (IST)
Updated Date: Mon, 05 Oct 2026 05:32 PM (IST)
ਕਾਰਜ ਸਿੰਘ ਬਿੱਟੂ•, ਪੰਜਾਬੀ ਜਾਗਰਣ ਸੁਰਸਿੰਘ : ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਵਿਚ ਦੂਰ ਨੇੜਿਓ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀ ਸੰਗਤ ਦੀ ‘ਆਓ ਭਗਤ’ ਲਈ ਕਸਬਾ ਸੁਰਸਿੰਘ ਵਿਖੇ ਬਾਬਾ ਬਿਧੀ ਚੰਦ ਸੰਪਰਦਾਇ ਦੇ ਮੌਜੂਦਾ ਮੁਖੀ ਸ੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਪਿੰਡ ਸੁਰਸਿੰਘ ਮੇਨ ਰੋਡ ਸਮਾਧਾਂ ਵਾਲੇ ਮੋੜ ਵਿਖੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਹਨ। ਇਸ ਮੌਕੇ ਲੰਗਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਲੰਗਰ 2 ਅਕਤੂਬਰ ਤੋਂ ਸ਼ੁਰੂ ਹੋਏ ਹਨ ਅਤੇ 8 ਅਕਤੂਬਰ ਤਕ ਜਾਰੀ ਰਹਿਣਗੇ। ਇਸ ਮੌਕੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਕਵੀਸ਼ਰੀ ਜਥੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਵਿਚ ਨਤਮਸਤਕ ਹੋਣ ਜਾ ਰਹੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਲੰਗਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਨੂੰ ਲੈ ਕੇ ਸੁਰਸਿੰਘ ਵਿਖੇ ਵੱਖ-ਵੱਖ ਪਦਾਰਥਾਂ ਦੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਠੰਡੀ ਮਿੱਠੀ ਸ਼ਰਦਾਈ ਵੀ ਗੁਰੂ ਘਰ ਜਾ ਰਹੀ ਸੰਗਤ ਨੂੰ ਵਰਤਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਡਾਕਟਰੀ ਸਹਾਇਤਾ ਵਾਸਤੇ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੰਗਤ ‘ਆਓ ਭਗਤ’ ਲਈ ਸ਼ੰਕਰਪਾਰੇ, ਬੂੰਦੀ ਤੇ ਚਾਹ ਪਕੌੜਿਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਸੰਗਤ ਦੀ ਸਹੂਲਤ ਵਾਸਤੇ ਪਿਛਲੇ ਸਾਲ ਬਾਬਾ ਬੁੱਢਾ ਸਾਹਿਬ ਜੀ ਲੰਗਰ ਹਾਲ ਦਾ ਨੀਂਹ ਪੱਥਰ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ ਮੌਜੂਦਾ ਮੁਖੀ ਮਹਾਂਪੁਰਖ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ ਸੀ। ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਇਕ ਸਾਲ ਵਿਚ ਹੀ ਵਿਸ਼ਾਲ ਲੰਗਰ ਹਾਲ ਦੀ ਇਮਾਰਤ ਤਿਆਰ ਹੋ ਗਈ ਅਤੇ 4 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਸ ਵਿਸ਼ਾਲ ਲੰਗਰ ਹਾਲ ਦਾ ਸ਼ੁੱਭ ਮਹੂਰਤ ਕੀਤਾ ਗਿਆ। ਇਸ ਮੌਕੇ ਸੰਤ ਮਹਾਂਪੁਰਖ ਤੇ ਹੋਰ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਕਵੀਸ਼ਰੀ ਤੇ ਢਾਡੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਦੀ ‘ਆਓ ਭਗਤ’ ਵਾਸਤੇ ਆਲੂ ਟਿੱਕੀ, ਗੋਲਗੱਪੇ, ਫਲਾਂ ਦਾ ਜੂਸ, ਫਰੂਟ ਚਾਟ, ਆਈਸ ਕਰੀਮ ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਾਬਾ ਬੁੱਢਾ ਸਾਹਿਬ ਜੀ ਲੰਗਰ ਹਾਲ ਦੇ ਸ਼ੁੱਭ ਮਹੂਰਤ ਮੌਕੇ ਇਲਾਕੇ ਦੀਆਂ ਸੰਗਤਾ ਵੱਡੀ ਗਿਣਤੀ ਵਿਚ ਪਹੁੰਚੀਆਂ ਹੋਈਆਂ ਸਨ।