ਮਾਰਕੀਟ ਕਮੇਟੀ ਮੈਂਬਰਾਂ ਨੇ ਬ੍ਰਹਮਪੁਰਾ ਦਾ ਕੀਤਾ ਭਰਵਾਂ ਸਵਾਗਤ ਪੱਟੀ ਪੁੱਜੇ ਬ੍ਰਹਮਪੁਰਾ, ਮਾਰਕੀਟ ਕਮੇਟੀ ’ਚ ਉੱਪਲ ਦੀ ਅਗਵਾਈ ਹੇਠ ਭਰਵਾਂ ਸਵਾਗਤ
Publish Date: Mon, 05 Oct 2026 06:23 PM (IST)
Updated Date: Mon, 05 Oct 2026 06:26 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪੱਟੀ ਪੁੱਜਣ ’ਤੇ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਵਾਗਤ ਕੀਤਾ ਗਿਆ। ਮਾਰਕੀਟ ਕਮੇਟੀ ਵਿਖੇ ਹੋਈ ਮੁਲਾਕਾਤ ਦੌਰਾਨ ਇਲਾਕੇ ਦੇ ਮੌਜੂਦਾ ਹਾਲਾਤ ਅਤੇ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਅਰਥ ਵਿਵਸਥਾ ਨਾਲ ਡੂੰਘੇ ਤੌਰ ’ਤੇ ਜੁੜੀ ਹੋਈ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਲੁੜੀਂਦੀਆਂ ਸਹੂਲਤਾਂ ਮਿਲਣੀਆਂ ਮਹੱਤਵਪੂਰਨ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਵਿਚਾਰ-ਚਰਚਾ ਦਾ ਹਿੱਸਾ ਬਣਾਇਆ। ਇਸ ਮੌਕੇ ਗੁਰਪਿੰਦਰ ਸਿੰਘ ਉੱਪਲ ਸਮੇਤ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਅਤੇ ਪੇਂਡੂ ਖੇਤਰ ਨਾਲ ਸਬੰਧਿਤ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਆਗੂਆਂ ਨੇ ਕਿਹਾ ਕਿ ਮੰਡੀਆਂ ਨਾਲ ਜੁੜੀਆਂ ਸਹੂਲਤਾਂ, ਖਰੀਦ ਪ੍ਰਬੰਧ ਅਤੇ ਪੇਂਡੂ ਖੇਤਰਾਂ ਦਾ ਬੁਨਿਆਦੀ ਢਾਂਚਾ ਲੋਕਾਂ ਲਈ ਮਹੱਤਵਪੂਰਨ ਮੁੱਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤਕ ਪਹੁੰਚਣਾ ਚਾਹੀਦਾ ਹੈ। ਰਾਜਨੀਤਿਕ ਪੱਧਰ ’ਤੇ ਹੋਈ ਗੱਲਬਾਤ ਦੌਰਾਨ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤਕ ਪਹੁੰਚਾਉਣਾ ਜ਼ਰੂਰੀ ਹੈ। ਮਾਰਕੀਟ ਕਮੇਟੀ ਵਿਖੇ ਪ੍ਰੋਗਰਾਮ ਉਪਰੰਤ ਰਵਿੰਦਰ ਸਿੰਘ ਬ੍ਰਹਮਪੁਰਾ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਪੱਟੀ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਭਾਈ ਜਗਬੀਰ ਸਿੰਘ ਹਜ਼ੂਰੀ ਰਾਗੀ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਵਰਦੀਪ ਸਿੰਘ ਬ੍ਰਹਮਪੁਰਾ, ਜਤਿੰਦਰ ਸਿੰਘ ਕੈਰੋਂ, ਰਣਜੀਤ ਸਿੰਘ ਵਿਰਕ ਸਰਪੰਚ ਕੋਟ ਬੁੱਢਾ, ਅਮਰੀਕ ਸਿੰਘ, ਗੁਰਸੇਵਕ ਸਿੰਘ ਸਰਪੰਚ ਮੰਮਣਕੇ ਕਲਾਂ, ਰਣਜੀਤ ਸਿੰਘ, ਲਖਵਿੰਦਰ ਸਿੰਘ, ਸੁਖਰਾਜ ਸਿੰਘ ਸਰਪੰਚ ਮੰਮਣਕੇ ਖੁਰਦ, ਵਤਨ ਸਿੰਘ ਬੂਹ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਗੁਰਭੇਜ ਸਿੰਘ, ਸਰਬਜੀਤ ਸਿੰਘ, ਬਲਕਾਰ ਸਿੰਘ, ਗੁਰਜੰਟ ਸਿੰਘ, ਗੁਰਲਾਲ ਸਿੰਘ, ਵਿਰਸਾ ਸਿੰਘ ਰੱਤਾ ਗੁੱਦਾ, ਧਰਮਜੀਤ ਸਿੰਘ, ਹਰਪਾਲ ਸਿੰਘ, ਅੰਗਰੇਜ਼ ਸਿੰਘ, ਸੁਖਵਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।