ਭਾਜਪਾ ਕਿਸਾਨ ਮੋਰਚਾ ਦੇ ਵੇਂਈਪੂੰਈ ਸੂਬਾ ਸਕੱਤਰ ਨਿਯੁਕਤ ਡਾ. ਅਵਤਾਰ ਸਿੰਘ ਵੇਂਈਪੂੰਈ ਨੂੰ ਭਾਜਪਾ ਕਿਸਾਨ ਮੋਰਚਾ ਦਾ ਸੂਬਾ ਸਕੱਤਰ ਬਣਾਏ ਜਾਣ ’ਤੇ ਸਮਰਥਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ
Publish Date: Mon, 05 Oct 2026 07:08 PM (IST)
Updated Date: Mon, 05 Oct 2026 07:11 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਭਾਰਤੀ ਜਨਤਾ ਪਾਰਟੀ ਵੱਲੋਂ ਡਾ. ਅਵਤਾਰ ਸਿੰਘ ਵੇਂਈਪੂੰਈ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੇ ਡਾ. ਅਵਤਾਰ ਸਿੰਘ ਵੇਂਈਪੂੰਈ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਤਨਾਮ ਸਿੰਘ ਭੁੱਲਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਉਨ੍ਹਾਂ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਹੈ, ਜੋ ਪਾਰਟੀ ਦੀ ਵਿਚਾਰਧਾਰਾ ਅਤੇ ਜਥੇਬੰਦਕ ਗਤੀਵਿਧੀਆਂ ਨਾਲ ਲੰਬੇ ਸਮੇਂ ਤੋਂ ਵਫਾਦਾਰੀ ਨਾਲ ਜੁੜ ਕੇ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਡਾ. ਅਵਤਾਰ ਸਿੰਘ ਵੇਂਈਪੂੰਈ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਨਾਲ ਪੂਰੀ ਵਫਾਦਾਰੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਭਾਜਪਾ ਵੱਲੋਂ ਉਨ੍ਹਾਂ ਨੂੰ ਕਿਸਾਨ ਮੋਰਚਾ ਵਿਚ ਅਹਿਮ ਸੂਬਾਈ ਜ਼ਿੰਮੇਵਾਰੀ ਦਿੱਤੀ ਗਈ ਹੈ। ਭੁੱਲਰ ਨੇ ਕਿਹਾ ਕਿ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੀ ਜਥੇਬੰਦਕ ਬਣਤਰ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਡਾ. ਵੇਂਈਪੂੰਈ ਨੂੰ ਮਿਲੀ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਪਾਰਟੀ ਵੱਲੋਂ ਦਿੱਤਾ ਗਿਆ ਭਰੋਸਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਅਵਤਾਰ ਸਿੰਘ ਵੇਂਈਪੂੰਈ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਕਿਸਾਨ ਮੋਰਚਾ ਨੂੰ ਹੋਰ ਸਰਗਰਮ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਇਸ ਮੌਕੇ ਡਾ. ਅਵਤਾਰ ਸਿੰਘ ਵੇਂਈਪੂੰਈ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਦੇ ਪ੍ਰਭਾਰੀ ਪੂਨੀਆ, ਸੰਗਠਨ ਮਹਾਮੰਤਰੀ ਨਿਵਾਸੂ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਭਾਰੀ ਨਰੇਸ਼ ਕੁਮਾਰ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਮਨਜਿੰਦਰ ਸਿੰਘ ਵਰਿਆ, ਇਕਬਾਲ ਸਿੰਘ, ਹਰਵਿੰਦਰ ਸਿੰਘ ਪੱਪੂ ਖਾਰਾ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।