- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਕਾਬਪੋਸ਼ ਨੇ ਘਰ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ ਕੀਤਾ

ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ
ਹਰੀਕੇ ਪੱਤਣ : ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਨਬੀਪੁਰ ਵਿਖੇ ਨਕਾਬਪੋਸ਼ ਵੱਲੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣੇ ਸੂਚਨਾ ਦੇਣ ਮਗਰੋਂ ਪੁਲਿਸ ਨੇ ਮੁਲਜ਼ਮ ਦੀ ਭਾਲ •ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆ ਪੀੜਤ ਜਗਜੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕਰਕੇ ਅੰਦਰ ਘਰੇਲੂ ਸਾਮਾਨ ਫੜਨ ਗਿਆ। ਜਦੋ ਚੰਦ ਮਿੰਟਾਂ ਬਾਅਦ ਬਾਹਰ ਆ ਕੇ ਵੇਖਿਆ ਤਾ ਮੇਰਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਵਾਰਦਾਤ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਜਿਸ ਵਿਚ ਪ੍ਰਤੱਖ ਨਜ਼ਰ ਆ ਰਿਹਾ ਨਕਾਬਪੋਸ਼ ਮੋਨਾ ਨੌਜਵਾਨ 30 ਸੈਕਿੰਡ ‘ਚ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਿਆ।
ਜਗਜੀਤ ਸਿੰਘ ਨੇ ਦੱਸਿਆ ਘਟਨਾ ਦੀ ਸ਼ਿਕਾਇਤ ਥਾਣੇ ਦਿੱਤੀ ਜਾ ਚੁੱਕੀ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਚੋਰ ਦੀ ਭਾਲ ਲਈ ਡਿਊਟੀ ਅਫ਼ਸਰ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮ ਕਾਨੂੰਨ ਦੇ ਸ਼ਿਕੰਜੇ ਵਿਚ ਹੋਵੇਗਾ।