ਸੰਧੂ ਨੇ ਦਿੱਲੀ ’ਚ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ ਹਰਪ੍ਰੀਤ ਸਿੰਘ ਸੰਧੂ ਨੇ ਦਿੱਲੀ ’ਚ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
Publish Date: Fri, 09 Oct 2026 05:33 PM (IST)
Updated Date: Fri, 09 Oct 2026 05:35 PM (IST)
ਪਾਰਟੀ ਦੀਆਂ ਗਤੀਵਿਧੀਆਂ ਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਹੋਇਆ ਵਿਚਾਰ-ਵਟਾਂਦਰਾ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਵਿਧਾਨ ਸਭਾ ਹਲਕਾ ਪੱਟੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੀਪੀਸੀਸੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਦਿੱਲੀ ਵਿਖੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਾਂਗਰਸ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦਕ ਮਾਮਲਿਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਹਲਕਾ ਪੱਟੀ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ, ਵਰਕਰਾਂ ਦੀ ਭੂਮਿਕਾ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਚਰਚਾ ਕੀਤੀ ਗਈ। ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਸੰਪਰਕ ਬਣਾਈ ਰੱਖਣ ਵਰਗੇ ਵਿਸ਼ਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਜਥੇਬੰਦਕ ਪੱਧਰ ’ਤੇ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪੱਟੀ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਵਰਕਰਾਂ ਦੀ ਸ਼ਮੂਲੀਅਤ ਮਹੱਤਵਪੂਰਨ ਹੈ। ਸੰਧੂ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਵੀ ਪਾਰਟੀ ਦੀ ਰਣਨੀਤੀ, ਜਥੇਬੰਦਕ ਤਿਆਰੀਆਂ ਅਤੇ ਲੋਕਾਂ ਨਾਲ ਜੁੜੇ ਰਹਿਣ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤਰ੍ਹਾਂ ਦੀਆਂ ਮੁਲਾਕਾਤਾਂ ਨੂੰ ਪਾਰਟੀ ਦੇ ਅੰਦਰੂਨੀ ਤਾਲਮੇਲ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਦੇ ਪੱਖ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀਆਂ ਸਿਆਸੀ ਚੁਣੌਤੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।