ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ’ਚ ਕਰਵਾਏ ਧਾਰਮਿਕ ਮੁਕਾਬਲੇ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ’ਤੇ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ’ਚ ਕਰਵਾਏ ਧਾਰਮਿਕ ਮੁਕਾਬਲੇ
Publish Date: Fri, 09 Oct 2026 06:54 PM (IST)
Updated Date: Fri, 09 Oct 2026 06:56 PM (IST)
ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਮੁਕਾਬਲਿਆਂ ’ਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਸਰਬਜੀਤ ਸਿੰਘ ਛੀਨਾ•, ਪੰਜਾਬੀ ਜਾਗਰਣ ਖਾਲੜਾ : ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਗੁਰਮਤਿ ਪ੍ਰਚਾਰ ਕੇਂਦਰ ਦੀ ਸਮੁੱਚੀ ਟੀਮ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅਲਖ ਰਾਮ ਜੀ ਪਿੰਡ ਡੱਲ ਵਿਖੇ ਸ਼ਾਮ ਵੇਲੇ ਦੀਵਾਨ ਹਾਲ ਵਿਚ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਗਰ ਦੇ 100 ਬੱਚਿਆਂ ਨੇ ਹਿੱਸਾ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪ ਅਤੇ ਸੁੰਦਰ ਲਿਖਾਈ ਮੁਕਾਬਲੇ ਦੇ ਦੂਸਰੀ ਤੋਂ ਬਾਰ੍ਹਵੀਂ ਜਮਾਤ ਤਕ ਦੇ ਬੱਚਿਆਂ ਦੇ ਚਾਰ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਬਾਕੀ ਸਾਰੇ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਵੱਲੋਂ ਉਚੇਚੇ ਤੌਰ ’ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ, ਸਕੱਤਰ ਭਾਈ ਨਿਰਮਲ ਸਿੰਘ ਸੁਰਸਿੰਘ, ਗੁਰਪ੍ਰੀਤ ਸਿੰਘ ਸੈਂਡੀ ਅਤੇ ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ ਨੇ ਕਿਹਾ ਕਿ ਬੱਚਿਆਂ ਦੇ ਜਨਮ ਤੋਂ ਜੇਕਰ ਉਨ੍ਹਾਂ ਦਾ ਪਾਲਣ ਪੋਸ਼ਣ ਮਾਤਾ ਪਿਤਾ ਵੱਲੋਂ ਗੁਰੂ ਦੀ ਮਤ ਅਨੁਸਾਰ ਹੋਵੇਗਾ ਤਾਂ ਬੱਚਿਆਂ ਅੰਦਰ ਸਤਿਗੁਰਾਂ ਦਾ ਗਿਆਨ ਪੈਦਾ ਹੋਣਾ ਸੁਭਾਵਿਕ ਹੈ। ਇਸ ਦੀ ਮਿਸਾਲ ਸਾਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਤੋਂ ਮਿਲਦੀ ਹੈ, ਜਿਨ੍ਹਾਂ ਨੇ ਗੁਰੂ ਪਾਸੋਂ ਛੋਟੀ ਉਮਰੇ ਵੱਡੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜ਼ਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਕੁਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਲਹਿਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਈ ਸਮਾਂ ਸੀ, ਜਦੋਂ ਗੁਰਮਤਿ ਪ੍ਰਚਾਰ ਕੇਂਦਰ ਡੱਲ ਦੇ ਰੂਪ ਵਿਚ ਇਨ੍ਹਾਂ ਇਲਾਕਿਆਂ ’ਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਜਾਂਦੀਆਂ ਸਨ। ਉਨ੍ਹਾਂ ਕਲਾਸਾਂ ਵਿੱਚੋਂ ਕਈ ਬੱਚੇ ਸਿੱਖ ਪ੍ਰਚਾਰਕ ਬਣੇ ਅਤੇ ਕਈਆਂ ਨੇ ਵੱਡੇ-ਵੱਡੇ ਮੁਕਾਮ ਹਾਸਲ ਕੀਤੇ ਅਤੇ ਅੱਜ ਵੀ ਉਹ ਗੁਰੂ ਅਨੁਸਾਰ ਹੀ ਜੀਵਨ ਬਸਰ ਕਰ ਰਹੇ ਹਨ। ਦਸਤਾਰ ਦੁਮਾਲਾ ਮੁਕਾਬਲੇ ਵਿਚ ਜੱਜਮੈਂਟ ਦੀ ਭੂਮਿਕਾ ਹਰਮਨਦੀਪ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਆਦਿ ਕੋਚਾਂ ਵੱਲੋਂ ਨਿਭਾਈ ਗਈ। ਸੁਸਾਇਟੀ ਵੱਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸਿੱਧ ਪੱਤਰਕਾਰ ਜਗਜੀਤ ਸਿੰਘ ਡੱਲ ਦਾ ਗੁਰੂ ਦੀ ਬਖਸ਼ਿਸ਼ ਸਦਕਾ ਸਿਰੋਪਾਓ ਅਤੇ ਸ਼ੀਲਡਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਵਿਚ ਭਾਈ ਰਛਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸਕੱਤਰ ਸਿੰਘ, ਭਾਈ ਰੂਪ ਸਿੰਘ, ਭਾਈ ਚਾਨਣ ਸਿੰਘ, ਭਾਈ ਰਣਜੀਤ ਸਿੰਘ ਅਤੇ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸ਼ਾਮਿਲ ਕੀਤਾ ਗਿਆ। ਉਨ੍ਹਾਂ ਨੇ ਸੁਸਾਇਟੀ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਭਾਈ ਦਿਲਬਾਗ ਸਿੰਘ ਡੱਲ, ਆਕਾਸ਼ਦੀਪ ਸਿੰਘ, ਵਜ਼ੀਰ ਸਿੰਘ ਆਸਲ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮੱਖੂ, ਅਮਨਦੀਪ ਸਿੰਘ ਸਭਰਾ, ਮਨਪ੍ਰੀਤ ਸਿੰਘ ਚੀਮਾ, ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਦੇਵ ਸਿੰਘ ਫੌਜੀ ਅਜੀਤ ਸਿੰਘ ਡੱਲ ਅਤੇ ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ ਆਦਿ ਹਾਜ਼ਰ ਸਨ।