ਭਾਜਪਾ ਕਿਸਾਨ ਮੋਰਚਾ ਦੀ ਪਲੇਠੀ ਮੀਟਿੰਗ ’ਚ ਮੀਤ ਪ੍ਰਧਾਨ ਰੌਕੀ ਬੁਰਜ ਨੇ ਕੀਤੀ ਸ਼ਮੂਲੀਅਤ ਭਾਜਪਾ ਕਿਸਾਨ ਮੋਰਚਾ ਦੀ ਪਲੇਠੀ ਮੀਟਿੰਗ ’ਚ ਮੀਤ ਪ੍ਰਧਾਨ ਰੌਕੀ ਬੁਰਜ ਨੇ ਕੀਤੀ ਸ਼ਮੂਲੀਅਤ
Publish Date: Fri, 09 Oct 2026 08:02 PM (IST)
Updated Date: Fri, 09 Oct 2026 08:05 PM (IST)
ਪਾਰਟੀ ’ਚ ਨਵੀਂ ਨਿਯੁਕਤੀ ’ਤੇ ਕੇਵਲ ਸਿੰਘ ਢਿੱਲੋਂ ਤੇ ਲਖਵਿੰਦਰ ਸਿੰਘ ਮੋਮੀ ਨੇ ਦਿੱਤੀ ਵਧਾਈ ਕਿਸਾਨ ਮੋਰਚਾ ਪਾਰਟੀ ਦੀ ਮਜ਼ਬੂਤੀ ਤੇ ਚੋਣਾਂ ’ਚ ਅਹਿਮ ਭੂਮਿਕਾ ਨਿਭਾਉਣ ਲਈ ਵਚਨਬੱਧ : ਰੌਕੀ ਬੁਰਜ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਭਾਜਪਾ ਕਿਸਾਨ ਮੋਰਚਾ ਦੀ ਪਲੇਠੀ ਮੀਟਿੰਗ ਹੋਈ, ਜਿਸ ਵਿਚ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕੀਤੀ। ਇਸ ਮੌਕੇ ਪਾਰਟੀ ਦੀਆਂ ਅਗਾਮੀ ਗਤੀਵਿਧੀਆਂ, ਕਿਸਾਨ ਮੋਰਚੇ ਦੀ ਜਥੇਬੰਦਕ ਮਜ਼ਬੂਤੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ ਕੰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਲ ਹੀ ਵਿਚ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਸਮੇਤ ਹੋਰ ਨਵ-ਨਿਯੁਕਤ ਅਹੁਦੇਦਾਰਾਂ ਦਾ ਕੇਵਲ ਸਿੰਘ ਢਿੱਲੋਂ ਅਤੇ ਲਖਵਿੰਦਰ ਸਿੰਘ ਮੋਮੀ ਵੱਲੋਂ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਨਵੇਂ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਰੌਕੀ ਬੁਰਜ ਨੇ ਪਾਰਟੀ ਹਾਈ ਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਮੋਰਚਾ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸੰਪਰਕ ਮਜ਼ਬੂਤ ਕਰਨਾ, ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਕਿਸਾਨ ਭਾਈਚਾਰੇ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਅਨੁਸਾਰ ਕਿਸੇ ਵੀ ਜਥੇਬੰਦੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹੁੰਦੇ ਹਨ ਅਤੇ ਵਰਕਰਾਂ ਦੀ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਰੌਕੀ ਬੁਰਜ ਨੇ ਕਿਹਾ ਕਿ ਚੋਣਾਂ ਦੌਰਾਨ ਕਿਸਾਨ ਮੋਰਚੇ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ। ਕਿਸਾਨ ਮੋਰਚੇ ਦੇ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਸੰਪਰਕ ਸਥਾਪਤ ਕਰਨ, ਉਨ੍ਹਾਂ ਦੇ ਵਿਚਾਰਾਂ ਅਤੇ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨ ਮੋਰਚੇ ਦੇ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਦਾ ਘੇਰਾ ਵਧਾਉਣ, ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਪਾਰਟੀ ਤੇ ਕਿਸਾਨ ਭਾਈਚਾਰੇ ਵਿਚਾਲੇ ਸੰਵਾਦ ਬਿਹਤਰ ਬਣਾਵਾਂਗੇ ਰੌਕੀ ਬੁਰਜ ਨੇ ਕਿਹਾ ਕਿ ਕਿਸਾਨ ਮੋਰਚਾ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਪਾਰਟੀ ਅਤੇ ਕਿਸਾਨ ਭਾਈਚਾਰੇ ਵਿਚਾਲੇ ਸੰਵਾਦ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਯਤਨਸ਼ੀਲ ਰਹਿਣਗੇ। ਮੀਟਿੰਗ ਦੌਰਾਨ ਸੀਨੀਅਰ ਆਗੂਆਂ ਨੇ ਵੀ ਨਵ-ਨਿਯੁਕਤ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕੰਮ ਕਰਦਿਆਂ ਕਿਸਾਨ ਮੋਰਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਬਣਾਉਣ। ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਕਿਸਾਨ ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨ ਕਰਦੇ ਰਹਿਣਗੇ।