ਸਰਕਾਰ ਬਣਨ ’ਤੇ ਲਾਅ ਯੂਨੀਵਰਸਿਟੀ ਦੀ ਰੁਕੀ ਉਸਾਰੀ ਸ਼ੁਰੂ ਕਰਵਾਵਾਂਗੇ : ਗਿੱਲ ਕੇਪੀ ਗਿੱਲ•, ਪੰਜਾਬੀ ਜਾਗਰਣ ਕੈਰੋਂ : ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੌਹੁਕਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਬਲਜੀਤ ਸਿੰਘ, ਦਿਲਬਾਗ ਸਿੰਘ ਅਤੇ ਗੁਰਵਰਿਆਮ ਸਿੰਘ ਗੋਰਾ ਦੀ ਪ੍ਰੇਰਣਾ ਸਦਕਾ 61 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਵਿਚ ਮੰਗਲ ਸਿੰਘ, ਹਰਭਜਨ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨ ਸਿੰਘ, ਜੱਸਾ ਸਿੰਘ, ਜਰਨੈਲ ਸਿੰਘ, ਗੁਲਜ਼ਾਰ ਸਿੰਘ, ਬਚਿੱਤਰ ਸਿੰਘ, ਰਣਜੀਤ ਕੌਰ, ਪਲਵੀ, ਚਰਨਜੀਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਕੌਰ, ਸਰਵਨ ਸਿੰਘ, ਪ੍ਰਭਨੂਰ ਸਿੰਘ, ਕੁਲਵਿੰਦਰ ਸਿੰਘ, ਸਲਵਿੰਦਰ ਸਿੰਘ, ਕਰਨਬੀਰ ਸਿੰਘ, ਨਰਿੰਦਰ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਲਾਲੀ, ਸੁਖਦੇਵ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਵਿਰਸਾ ਸਿੰਘ, ਪਰਮਜੀਤ ਕੌਰ, ਪਿੰਦਰ ਸਿੰਘ, ਪਵਨਦੀਪ ਕੌਰ, ਲਖਵਿੰਦਰ ਕੌਰ, ਲੱਖਾ ਸਿੰਘ, ਜੱਗਾ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਰਾਣਾ, ਪ੍ਰਗਟ ਸਿੰਘ, ਦਰਸ਼ਨ ਕੌਰ, ਸਵਿੰਦਰ ਸਿੰਘ, ਸੁਰਜੀਤ ਸਿੰਘ, ਬਾਰਾ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ ਸਾਬਕਾ ਮੈਂਬਰ ਆਦਿ ਸ਼ਾਮਲ ਸਨ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਰੋਂ ਦੀ ਰੁਕੀ ਹੋਈ ਉਸਾਰੀ ਸ਼ੁਰੂ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਇਲਾਕੇ ਦੇ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਨਵੇਂ ਮੌਕੇ ਪੈਦਾ ਕਰ ਸਕਦੀ ਹੈ ਅਤੇ ਇਸ ਦੇ ਮੁਕੰਮਲ ਹੋਣ ਨਾਲ ਹਲਕਾ ਪੱਟੀ ਦੀ ਵਿੱਦਿਅਕ ਤਰੱਕੀ ਨੂੰ ਹੁਲਾਰਾ ਮਿਲ ਸਕਦਾ ਹੈ। ਗਿੱਲ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਮਹੱਤਵਪੂਰਨ ਆਧਾਰ ਹੈ ਅਤੇ ਨੌਜਵਾਨਾਂ ਨੂੰ ਆਪਣੇ ਇਲਾਕੇ ਵਿਚ ਹੀ ਮਿਆਰੀ ਉੱਚ ਸਿੱਖਿਆ ਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਲਾਅ ਯੂਨੀਵਰਸਿਟੀ ਦੀ ਉਸਾਰੀ ਨੂੰ ਮੁੜ ਸ਼ੁਰੂ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੋਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿਚ ਜਾਣ ਦੀ ਮਜ਼ਬੂਰੀ ਘਟ ਸਕੇ। ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਹਲਕਾ ਪੱਟੀ ਸਮੇਤ ਪੰਜਾਬ ਵਿਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਨੌਜਵਾਨਾਂ ਨੂੰ ਸਿੱਖਿਆ ਦੇ ਵਧੇਰੇ ਮੌਕੇ ਅਤੇ ਇਲਾਕੇ ਵਿਚ ਸ਼ਾਂਤੀਪੂਰਨ ਮਾਹੌਲ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਗਿੱਲ ਨੇ ਕਿਹਾ ਕਿ ਵਿਕਾਸ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਵਿਕਾਸ, ਪੜ੍ਹਾਈ, ਸਿਹਤ ਸਹੂਲਤਾਂ ਅਤੇ ਸ਼ਾਂਤੀ ਨੂੰ ਹਰ ਹਾਲਤ ਵਿਚ ਸਥਾਪਿਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਏ 61 ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਅਤੇ ਆਮ ਲੋਕ ਕਿਸੇ ਵੀ ਸਿਆਸੀ ਪਾਰਟੀ ਦੀ ਤਾਕਤ ਹੁੰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਸ਼ਾਮਿਲ ਹੋਏ ਪਰਿਵਾਰ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਨਵਰੀਤ ਸਿੰਘ ਜਲੇਵਾਲ ਬਲਾਕ ਪ੍ਰਧਾਨ, ਦਲਬੀਰ ਸਿੰਘ ਸੇਖੋਂ, ਭੁਪਿੰਦਰ ਸਿੰਘ ਵਿੱਕੀ ਮੰਡਲ ਪ੍ਰਧਾਨ, ਬਲਜੀਤ ਸਿੰਘ, ਦਿਲਬਾਗ ਸਿੰਘ, ਸਰਪੰਚ ਅਵਤਾਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਮਨਦੀਪ ਸਿੰਘ ਮੱਤਾ, ਸੁਖਵਿੰਦਰ ਸਿੰਘ ਸੰਗਵਾਂ, ਹਰਜੀਤ ਸਿੰਘ ਸੈਦੋਂ, ਗੁਰਵਰਿਆਮ ਸਿੰਘ ਗੋਰਾ, ਸੰਦੀਪ ਸਿੰਘ, ਕਾਮਰੇਡ ਜਗੀਰ ਸਿੰਘ, ਮਨਪ੍ਰੀਤ ਸਿੰਘ, ਮੇਜਰ ਸਿੰਘ, ਅੰਮ੍ਰਿਤਪਾਲ ਸਿੰਘ, ਸਰਕਵਲਜੀਤ ਸਿੰਘ ਕੈਰੋਂ ਆਦਿ ਹਾਜ਼ਰ ਸਨ।