ਸੰਗਰੂਰ ਰੈਲੀ ਲਈ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੈਂਕੜੇ ਮੁਲਾਜ਼ਮ ਰਵਾਨਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸੰਗਰੂਰ ਵਿਖੇ ਹੋ ਰਹੀ ਵਿਸ਼ਾਲ ਰੈਲੀ ਵਿਚ ਸ਼ਾਮਲ ਹੋਣ ਲਈ ਤਰਨਤਾਰਨ ਤੋਂ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸਿਹਤ ਵਿਭਾਗ ਵਿਚਲੀਆਂ ਸਾਰੀਆਂ ਕੈਟਾਗਰੀਆਂ ਦੇ ਸੈਂਕੜੇ ਮੁਲਾਜ਼ਮ ਰਵਾਨਾ ਹੋਏ। ਇਸ ਮੌਕੇ ਪੈਰਾਮੈਡੀਕਲ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ, ਪੈਰਾਮੈਡੀਕਲ ਯੂਨੀਅਨ ਦੇ ਪ੍ਰਧਾਨ ਰਜਵੰਤ ਸਿੰਘ ਬਾਗੜੀਆਂ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਪਹੁਵਿੰਡ, ਰੇਡੀਓਗ੍ਰਾਫਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੱਧੂ, ਮਨਜੀਤ ਸਿੰਘ, ਐੱਮਐੱਲਟੀ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਅਮਨਦੀਪ ਸ਼ਰਮਾ, ਫਾਰਮੇਸੀ ਅਫ਼ਸਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ, ਗੁਰਵਿੰਦਰ ਭੋਜੀਆ, ਜਸਪਿੰਦਰ ਸਿੰਘ ਤਰਨਤਾਰਨ, ਸ਼ੇਰ ਸਿੰਘ ਕੈਰੋਂ, ਅਮਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ, ਮਨਰਾਜਬੀਰ ਸਿੰਘ, ਅਮਨਦੀਪ ਸਿੰਘ ਸਰਹਾਲੀ, ਜ਼ੋਰਾਵਰ ਸਿੰਘ, ਜਸਬੀਰ ਸੂਦ, ਜਸਪਿੰਦਰ ਸਰਹਾਲੀ, ਪਰਮਜੀਤ ਸਿੰਘ ਘਰਿਆਲਾ, ਨਵਜੋਤ ਸਿੰਘ ਘਰਿਆਲਾ, ਪਲਵਿੰਦਰ ਸਿੰਘ, ਸਰਬਜੀਤ ਸਿੰਘ ਬਾਨੀਆ, ਰਵੀਸ਼ੇਰ ਰੰਧਾਵਾ, ਗੁਰਬਿੰਦਰ ਸਿੰਘ ਕਸੇਲ, ਸਰਬਜੀਤ ਕੰਗ, ਗੁਰਵਿੰਦਰ ਸਿੰਘ ਜੌੜਾ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਖਡੂਰ ਸਾਹਿਬ, ਮਨਜਿੰਦਰ ਸਿੰਘ, ਜਗਦੀਪ ਸਿੰਘ ਐੱਮਐੱਲਟੀ, ਝਬਾਲ, ਸੁਖਵਿੰਦਰ ਸਿੰਘ ਕੈਰੋਂ, ਹਰਸਿਮਰਨ ਸਿੰਘ, ਸ਼ਮਸ਼ੇਰ ਸਿੰਘ ਸੁਰਸਿੰਘ, ਬਲਵਿੰਦਰ ਸਿੰਘ ਰੇਡੀਓਗ੍ਰਾਫਰ, ਨਵਦੀਪ ਸਿੰਘ, ਰਣਜੀਤ ਬਾਠ, ਅਰਜਿੰਦਰ ਸਿੰਘ, ਬਲਵਿੰਦਰ ਸਿੰਘ ਖੇਮਕਰਨ, ਹਰਬੀਰ ਸਿੰਘ ਸੁਰਸਿੰਘ, ਨਾਨਕ ਸਿੰਘ, ਸਾਹਿਲ ਮੱਟੂ, ਹਰਿੰਦਰ ਸਿੰਘ, ਪ੍ਰਗਟ ਸਿੰਘ, ਹੀਰਾ ਸਿੰਘ, ਅਮਨਪ੍ਰੀਤ ਸਿੰਘ, ਦਲਜੀਤ ਸਿੰਘ, ਗੁਰਦਿਆਲ ਸਿੰਘ, ਗੁਰਪਵਿੱਤਰ ਸਿੰਘ, ਕਵਲਜੀਤ ਸਿੰਘ, ਬਿਹਾਰੀ ਲਾਲ, ਸਤਨਾਮ ਸਿੰਘ, ਅਸ਼ਵਨੀ ਕੁਮਾਰ, ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਕੈਟਾਗਰੀਆਂ ਦੇ ਸਿਹਤ ਮੁਲਾਜ਼ਮ ਰਵਾਨਾ ਹੋਏ। ਯੂਨੀਅਨ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, 17 ਜੁਲਾਈ 2020 ਅਤੇ 15 ਜਨਵਰੀ 2015 ਦੀਆਂ ਚਿੱਠੀਆਂ ਰੱਦ ਕਰਨਾ, ਬਕਾਇਆ ਡੀਏ ਦੇਣਾ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨਾ ਅਤੇ ਘੱਟੋ-ਘੱਟ ਉਜਰਤਾਂ ਲਾਗੂ ਕਰਨਾ ਆਦਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।