- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਤੇ ਐੱਸਐੱਸਪੀ ਨੇ ਨਸ਼ਿਆਂ ਦੇ ਪ੍ਰਭਾਵ ਵਾਲੇ ਪਿੰਡਾਂ ਦਾ ਕੀਤਾ ਦੌਰਾ

ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ
ਤਰਨਤਾਰਨ : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਨਿਚਰਵਾਰ ਨੂੰ ਡਿਪਟੀ ਕਮਿਸ਼ਨਰ ਰਾਹੁਲ ਅਤੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਪਿੰਡ ਅਲਾਦੀਨਪੁਰ, ਜੋਧਪੁਰ ਅਤੇ ਕਲੇਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਸ਼ਮੂਲੀਅਤ, ਜਨਤਕ ਜਾਗਰੂਕਤਾ ਅਤੇ ਸਮੂਹਿਕ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪਿੰਡ ਕਲੇਰ ਦੇ ਵਸਨੀਕਾਂ ਨੇ ਮਾਣ ਨਾਲ ਦੱਸਿਆ ਕਿ ਉਨ੍ਹਾਂ ਦਾ ਪਿੰਡ ਹੁਣ ਨਸ਼ਾ ਮੁਕਤ ਹੋ ਚੁੱਕਾ ਹੈ। ਇਹ ਸੁਨੇਹਾ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਦੇ ਸਾਂਝੇ ਯਤਨਾਂ ਅਤੇ ਭਾਈਚਾਰਕ ਸਹਿਯੋਗ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਇਸ ਦੌਰੇ ਦੌਰਾਨ ਐੱਸਪੀ ਹੈੱਡਕੁਆਰਟਰ ਤਰਨਤਾਰਨ ਅਤੇ ਡੀਐੱਸਪੀ ਸ੍ਰੀ ਗੋਇੰਦਵਾਲ ਸਾਹਿਬ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਬੰਧੀ ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਅਧਿਕਾਰੀਆਂ ਨੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਲਗਾਤਾਰ ਸਹਿਯੋਗ ਦੇਣ, ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਤਸਕਰੀ ਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਤਰਨਤਾਰਨ ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਲਗਾਤਾਰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ।