ਪਿੰਡ ਢੋਟੀਆਂ ’ਚ ‘ਆਪ’ ਨੂੰ ਵੱਡਾ ਹੁੰਗਾਰਾ, 50 ਤੋਂ ਵੱਧ ਪਰਿਵਾਰ ਪਾਰਟੀ ’ਚ ਸ਼ਾਮਿਲ ਪਿੰਡ ਢੋਟੀਆਂ ’ਚ ‘ਆਪ’ ਨੂੰ ਵੱਡਾ ਹੁੰਗਾਰਾ, 50 ਤੋਂ ਵੱਧ ਪਰਿਵਾਰ ਪਾਰਟੀ ਵਿਚ ਸ਼ਾਮਿਲ
Publish Date: Sun, 11 Oct 2026 04:20 PM (IST)
Updated Date: Sun, 11 Oct 2026 04:23 PM (IST)
ਜੱਸਾ ਪੱਟੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਨਵੇਂ ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਤੇ ਪ੍ਰਗਟਾਇਆ ਭਰੋਸਾ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪਿੰਡ ਢੋਟੀਆਂ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਵਿਚ ਗੁਰਪ੍ਰੀਤ ਸਿੰਘ ਦੇ ਗ੍ਰਹਿ ’ਚ ਹੋਈ ਮੀਟਿੰਗ ਦੌਰਾਨ ਪੱਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਦੀ ਅਗਵਾਈ ਹੇਠ 50 ਤੋਂ ਵੱਧ ਪਰਿਵਾਰਾਂ ਤੇ ਸਾਥੀਆਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਪਾਰਟੀ ’ਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਜੱਸਾ ਪੱਟੀ ਅਤੇ ਪਾਰਟੀ ਦੇ ਹੋਰ ਸਾਥੀਆਂ ਵੱਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਸ਼ਮੂਲੀਅਤ ਨੂੰ ਪੱਟੀ ਹਲਕੇ ਵਿਚ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਸੂਬੇਦਾਰ ਦਲਬੀਰ ਸਿੰਘ, ਬਾਬਾ ਹਰਦੇਵ ਸਿੰਘ, ਡਾ. ਸਵਰਨ ਸਿੰਘ, ਜੋਗਾ ਸਿੰਘ, ਇੰਦਰ ਸਿੰਘ, ਬਾਬਾ ਤਰਸੇਮ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਸਰਦੂਲ ਸਿੰਘ, ਬਾਬਾ ਗੁਰਮੀਤ ਸਿੰਘ, ਬਲਕਾਰ ਸਿੰਘ, ਲਖਬੀਰ ਸਿੰਘ, ਸਵਰਨ ਸਿੰਘ, ਸੰਤੋਖ ਸਿੰਘ, ਮੁਖਤਾਰ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਕਾਲਾ ਸਿੰਘ, ਫੂਲਾ ਸਿੰਘ, ਮਨਜਿੰਦਰ ਸਿੰਘ ਲਾਡੀ, ਗੁਰਮੁੱਖ ਸਿੰਘ, ਬਾਬਾ ਲਖਵਿੰਦਰ ਸਿੰਘ, ਅੰਗਰੇਜ਼ ਸਿੰਘ, ਅਰਜਨ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਹਰਪਾਲ ਸਿੰਘ, ਨਿਸ਼ਾਨ ਸਿੰਘ, ਰਾਜ ਕੁਮਾਰ, ਸੋਨੂੰ, ਬਾਬਾ ਬਖਸ਼ੀਸ਼ ਸਿੰਘ ਅਤੇ ਜਸਬੀਰ ਸਿੰਘ ਸਮੇਤ ਹੋਰ ਸਾਥੀ ਸ਼ਾਮਿਲ ਸਨ। ------------ ਬਾਕਸ - ਲੋਕ-ਪੱਖੀ ਨੀਤੀਆਂ ਨਾਲ ਲੋਕਾਂ ਦਾ ਭਰੋਸਾ ਵਧਿਆ : ਜੱਸਾ ਪੱਟੀ ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਦੀ ਭਲਾਈ, ਸਿੱਖਿਆ, ਸਿਹਤ ਸਹੂਲਤਾਂ, ਬਿਜਲੀ ਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੀ ਨੀਤੀ ਕਾਰਨ ਲੋਕਾਂ ’ਚ ਪਾਰਟੀ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨਸ਼ੀਲ ਹੈ। ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਦੇ ਨਾਲ-ਨਾਲ ਆਮ ਪਰਿਵਾਰਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਲੋਕਾਂ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤਕ ਪਹੁੰਚਾਉਣਾ ਪਾਰਟੀ ਦੇ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਜੱਸਾ ਪੱਟੀ ਨੇ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਮਹੱਤਵ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਸਾਂਝੇ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਹਿਯੋਗ ਕਿਸੇ ਵੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ। ਪਿੰਡ ਢੋਟੀਆਂ ਵਿਚ ਹੋਈ ਇਸ ਸ਼ਮੂਲੀਅਤ ਨਾਲ ਪਾਰਟੀ ਦੇ ਵਰਕਰਾਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਸਮੂਹ ਸਾਥੀਆਂ ਨੂੰ ਇਕਜੁੱਟ ਹੋ ਕੇ ਲੋਕ-ਸੇਵਾ ਕਰਨ ਅਤੇ ਪੱਟੀ ਹਲਕੇ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।