ਕਿਰਤੋਵਾਲ ਕਲਾਂ ’ਚ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ ਕਿਰਤੋਵਾਲ ਕਲਾਂ ’ਚ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ’ਚ ਸ਼ਾਮਿਲ
Publish Date: Sun, 11 Oct 2026 04:34 PM (IST)
Updated Date: Sun, 11 Oct 2026 04:35 PM (IST)
ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤਾ ਸਵਾਗਤ ਕਿਰਪਾਲ ਰੰਧਾਵਾ/ਕੇਪੀ ਗਿੱਲ, •ਪੰਜਾਬੀ ਜਾਗਰਣ ਹਰੀਕੇ ਪੱਤਣ/ਕੈਰੋਂ : ਪਿੰਡ ਕਿਰਤੋਵਾਲ ਕਲਾਂ ’ਚ ਤਿੰਨ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਦਰਜਨਾਂ ਪਰਿਵਾਰਾਂ ਤੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਵਿਅਕਤੀਆਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਵਿਅਕਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਪਿੰਡ ਵਿਚ ਹੋਏ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਨੌਜਵਾਨਾਂ, 11 ਮੈਂਬਰੀ ਐੱਸਸੀ ਕਮੇਟੀ ਅਤੇ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਹੋਏ ਇਕੱਠ ਵਿਚ ਸ਼ਾਮਿਲ ਵਿਅਕਤੀਆਂ ਨੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਪਹਿਲੇ ਪ੍ਰੋਗਰਾਮ ਦੌਰਾਨ ਜੋਧਬੀਰ ਸਿੰਘ ਯੋਧਾ ਆਪਣੇ ਨੌਜਵਾਨ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਸ਼ਾਮ ਸਿੰਘ, ਨਿੱਕਾ ਸਿੰਘ, ਯੋਧਾ ਸਿੰਘ, ਸੇਵਕ ਸਿੰਘ, ਮਨਜੀਤ ਸਿੰਘ ਅਤੇ ਰਸ਼ਪਾਲ ਸਿੰਘ ਨੇ ਵੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਇਨ੍ਹਾਂ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਰਾਜਨੀਤਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਸ਼ਮੂਲੀਅਤ ਮਹੱਤਵਪੂਰਨ ਹੈ। ਦੂਜੇ ਪ੍ਰੋਗਰਾਮ ਦੌਰਾਨ 11 ਮੈਂਬਰੀ ਐੱਸਸੀ ਕਮੇਟੀ ਦੇ ਮੈਂਬਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਕਮੇਟੀ ਵਿਚ ਸਲਵਿੰਦਰ ਸਿੰਘ ਫੌਜੀ, ਜਸਕਰਨ ਸਿੰਘ, ਤਰਸੇਮ ਸਿੰਘ, ਗੁਰਨਾਮ ਸਿੰਘ, ਬਸੰਤ ਸਿੰਘ, ਕੁਲਵਿੰਦਰ ਸਿੰਘ, ਜੋਗਾ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਸ਼ਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਿਲ ਹਨ। ਇਨ੍ਹਾਂ ਸਾਰਿਆਂ ਦਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸਵਾਗਤ ਕੀਤਾ ਗਿਆ। ਇਸੇ ਲੜੀ ਤਹਿਤ ਤੀਜਾ ਪ੍ਰੋਗਰਾਮ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਹੋਇਆ, ਜਿਥੇ ਵੱਡਾ ਇਕੱਠ ਹੋਇਆ ਅਤੇ ਕਈ ਵਿਅਕਤੀਆਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜਸਪਾਲ ਸਿੰਘ ਜੱਜ, ਪ੍ਰੇਮਜੀਤ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ, ਪਰਮਿੰਦਰ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਵੀਰ ਸਿੰਘ, ਹਰਦੀਪ ਸਿੰਘ, ਰਵੀ ਸਿੰਘ, ਸਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਮਨਜਿੰਦਰ ਸਿੰਘ ਅਤੇ ਜਸਕਰਨ ਸਿੰਘ ਨੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿਚ ਮਾਣ-ਸਤਿਕਾਰ ਦੇਣ ਦੀ ਗੱਲ ਆਖੀ। ਇਸ ਮੌਕੇ ਕੌਂਸਲਰ ਜਗਮੀਤ ਸਿੰਘ ਭੁੱਲਰ, ਕੌਂਸਲਰ ਹਰਜਿੰਦਰ ਸਿੰਘ ਬੌਬੀ, ਸਰਪੰਚ ਬਲਬੀਰ ਸਿੰਘ ਠੱਠਾ, ਸਰਪੰਚ ਜਤਿੰਦਰ ਤੇਜ ਸਿੰਘ, ਸਰਪੰਚ ਪ੍ਰਬਜੀਤ ਸਿੰਘ, ਰਘਬੀਰ ਸਿੰਘ ਮੰਡਲ ਪ੍ਰਧਾਨ, ਜਗਬੀਰ ਸਿੰਘ ਸੋਨੂੰ ਮੰਡਲ ਪ੍ਰਧਾਨ, ਸੁਖਵਿੰਦਰ ਸਿੰਘ ਕਿਰਤੋਵਾਲ, ਸਰਪੰਚ ਸਾਹਿਬ ਸਿੰਘ, ਅੰਗਰੇਜ਼ ਸਿੰਘ, ਸਰਪੰਚ ਪਰਮਜੀਤ ਸਿੰਘ, ਮਨਦੀਪ ਸਿੰਘ ਮੱਤਾ, ਹਜੂਰ ਸਿੰਘ, ਮੇਜਰ ਸਿੰਘ, ਤੇਜਾ ਸਿੰਘ, ਸਰਪੰਚ ਵਜ਼ੀਰ ਸਿੰਘ ਅਤੇ ਸਰਪੰਚ ਜਤਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।