ਜੌਹਲ ਰਾਜੂ ਸਿੰਘ ਵਾਲਾ ’ਚ ਵੱਡੀ ਗਿਣਤੀ ਲੋਕਾਂ ਨੇ ਕੀਤੀ ਭਾਜਪਾ ’ਚ ਸ਼ਮੂਲੀਅਤ ਜੌਹਲ ਰਾਜੂ ਸਿੰਘ ਵਾਲਾ ’ਚ ਵੱਡੀ ਗਿਣਤੀ ਲੋਕਾਂ ਨੇ ਕੀਤੀ ਭਾਜਪਾ ’ਚ ਸ਼ਮੂਲੀਅਤ
Publish Date: Sun, 11 Oct 2026 05:56 PM (IST)
Updated Date: Sun, 11 Oct 2026 05:59 PM (IST)
ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ ਸਵਾਗਤ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਪੈਂਦੇ ਪਿੰਡ ਜੌਹਲ ਰਾਜੂ ਸਿੰਘ ’ਚ ਭਾਜਪਾ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਹਰਜੀਤ ਸਿੰਘ ਸੰਧੂ ਦੀ ਪ੍ਰੇਰਣਾ ਅਤੇ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਵਿਅਕਤੀਆਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੱਖਾ ਸਿੰਘ, ਗੁਰਵੇਲ ਸਿੰਘ ਅਤੇ ਤਰਸੇਮ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ, ਰਣਧੀਰ ਸਿੰਘ, ਰਵਿੰਦਰ ਸਿੰਘ, ਸੌਨਾ ਸਿੰਘ, ਹੀਰਾ ਸਿੰਘ, ਪੰਜਾਬ ਸਿੰਘ, ਜਗੀਰ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਕਈ ਸਾਥੀਆਂ ਨੇ ਵੀ ਭਾਜਪਾ ਨਾਲ ਜੁੜਨ ਦਾ ਐਲਾਨ ਕੀਤਾ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਸਾਥੀਆਂ ਨੂੰ ਭਾਜਪਾ ਦਾ ਚੋਣ ਨਿਸ਼ਾਨ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਪਰਿਵਾਰ ਵਿਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਜਥੇਬੰਦਕ ਢਾਂਚਾ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਉਦੇਸ਼ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਅਨੁਸਾਰ, ਪਿੰਡਾਂ ਵਿਚ ਹੋ ਰਹੀਆਂ ਅਜਿਹੀਆਂ ਸ਼ਮੂਲੀਅਤਾਂ ਪਾਰਟੀ ਦੀਆਂ ਸਥਾਨਕ ਸਰਗਰਮੀਆਂ ਅਤੇ ਲੋਕਾਂ ਨਾਲ ਵਧ ਰਹੇ ਸੰਪਰਕ ਨੂੰ ਦਰਸਾਉਂਦੀਆਂ ਹਨ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਹਲਕਾ ਤਰਨਤਾਰਨ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰ ਪਿੰਡ ਦੇ ਲੋਕਾਂ ਨਾਲ ਰਾਬਤਾ ਬਣਾਇਆ ਜਾਵੇ, ਉਨ੍ਹਾਂ ਦੇ ਵਿਚਾਰ ਸੁਣੇ ਜਾਣ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਦੇ ਮੰਚ ਰਾਹੀਂ ਅੱਗੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਮਿਹਨਤ, ਆਪਸੀ ਤਾਲਮੇਲ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਅਨੁਸਾਰ ਲੋਕਾਂ ਵਿਚ ਵਿਚਰਨ ਅਤੇ ਜਨਤਕ ਮੁੱਦਿਆਂ ਨੂੰ ਪਹਿਲ ਦੇਣ ਦੀ ਅਪੀਲ ਵੀ ਕੀਤੀ। ਪਿੰਡ ਜੌਹਲ ਰਾਜੂ ਸਿੰਘ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਸਰਗਰਮ ਰੱਖਣ ਲਈ ਸਾਂਝੇ ਯਤਨ ਜਾਰੀ ਰਹਿਣਗੇ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੰਗਠਨਾਤਮਕ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਪ੍ਰਧਾਨ ਕਨਵਰਦੀਪ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਡਾ. ਸੁਖਦੇਵ ਸਿੰਘ, ਸੀਨੀਅਰ ਆਗੂ ਦਲਜੀਤ ਸਿੰਘ, ਪ੍ਰਧਾਨ ਦਿਲਬਾਗ ਸਿੰਘ, ਯੂਥ ਆਗੂ ਗੁਰਪ੍ਰਤਾਪ ਸਿੰਘ, ਮਨਜਿੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।