ਹਲਕਾ ਖਡੂਰ ਸਾਹਿਬ ਦੇ ਲੋਕਾਂ ਦੇ ਮਸਲੇ ਚੁੱਕਾਂਗੇ, ਹੱਲ ਹੋਣ ਤਕ ਆਵਾਜ਼ ਬੁਲੰਦ ਕਰਦੇ ਰਹਾਂਗੇ : ਰਮਨਦੀਪ ਕੌਰ, ਬਿੱਲਾ ਸ਼ੇਰੋਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੇ ਮਸਲੇ ਚੁੱਕਾਂਗੇ, ਹੱਲ ਹੋਣ ਤਕ ਆਵਾਜ਼ ਬੁਲੰਦ ਕਰਦੇ ਰਹਾਂਗੇ - ਰਮਨਦੀਪ ਕੌਰ, ਬਿੱਲਾ ਸ਼ੇਰੋਂ
Publish Date: Sun, 11 Oct 2026 06:30 PM (IST)
Updated Date: Sun, 11 Oct 2026 06:32 PM (IST)
ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਰੋਜ਼ਾਨਾ ਆ ਰਹੀਆਂ ਮੁਸ਼ਕਿਲਾਂ ਨੂੰ ਹੁਣ ਹੋਰ ਜ਼ੋਰ ਨਾਲ ਚੁੱਕਿਆ ਜਾਵੇਗਾ। ਹਲਕੇ ਦੇ ਪਿੰਡਾਂ ਵਿਚ ਕਈ ਅਜਿਹੇ ਮਸਲੇ ਹਨ, ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਲੋਕ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਕੱਟਦੇ ਹਨ, ਪਰ ਕਈ ਵਾਰ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ। ਅਜਿਹੇ ਮਸਲਿਆਂ ਨੂੰ ਸਬੰਧਿਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਛੱਪੜਾਂ ਦੀ ਸਮੱਸਿਆ, ਗਲੀਆਂ-ਨਾਲੀਆਂ, ਸੜਕਾਂ, ਪਾਣੀ ਅਤੇ ਸਿਹਤ ਸਹੂਲਤਾਂ ਵਰਗੇ ਕਈ ਮੁੱਦੇ ਹਨ, ਜਿਨ੍ਹਾਂ ਬਾਰੇ ਲੋਕ ਲਗਾਤਾਰ ਗੱਲ ਕਰਦੇ ਹਨ। ਸਾਡੀ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਸਿਰਫ਼ ਲੋਕਾਂ ਦੀਆਂ ਗੱਲਾਂ ਤਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰ ਮਸਲੇ ਨੂੰ ਢੁੱਕਵੇਂ ਮੰਚ ’ਤੇ ਚੁੱਕ ਕੇ ਉਸ ਦਾ ਹੱਲ ਕਰਵਾਉਣ ਲਈ ਪੈਰਵੀਂ ਕੀਤੀ ਜਾਵੇ। ਹੁਣ ਸਾਡਾ ਧਿਆਨ ਕਿਸੇ ਨਾਲ ਸਿਆਸੀ ਬਹਿਸ ਕਰਨ ਦੀ ਬਜਾਏ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਰਹੇਗਾ। ਅਸੀਂ ਪਿੰਡਾਂ ਵਿਚ ਜਾ ਕੇ ਲੋਕਾਂ ਦੀ ਗੱਲ ਸੁਣਾਂਗੇ ਅਤੇ ਜਿਹੜੇ ਮਸਲੇ ਸਰਕਾਰ ਜਾਂ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਵਾਲੇ ਹੋਣਗੇ, ਉਨ੍ਹਾਂ ਨੂੰ ਖੁੱਲ੍ਹ ਕੇ ਚੁੱਕਾਂਗੇ। ਜਿਥੇ ਲੋਕਾਂ ਨਾਲ ਧੱਕਾ ਹੋਵੇਗਾ ਜਾਂ ਉਨ੍ਹਾਂ ਦੀ ਸੁਣਵਾਈ ਨਹੀਂ ਹੋਵੇਗੀ, ਉਥੇ ਉਨ੍ਹਾਂ ਦੇ ਹੱਕ ਵਿਚ ਆਵਾਜ਼ ਵੀ ਉਠਾਈ ਜਾਵੇਗੀ। ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਆਪਣੇ ਦੁੱਖ-ਸੁੱਖ ਸਾਂਝੇ ਕਰਨ ਦਾ ਮੌਕਾ ਦਿੱਤਾ ਹੈ, ਇਸ ਲਈ ਉਨ੍ਹਾਂ ਦੇ ਮਸਲਿਆਂ ਤੋਂ ਮੂੰਹ ਨਹੀਂ ਮੋੜਿਆ ਜਾ ਸਕਦਾ। ਹਲਕੇ ਦਾ ਕੋਈ ਵੀ ਪਿੰਡ ਹੋਵੇ, ਉੱਥੋਂ ਦੇ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਸਾਡੀ ਲੜਾਈ ਹੁਣ ਹਲਕੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹੋਵੇਗੀ ਅਤੇ ਜਦੋਂ ਤਕ ਲੋਕਾਂ ਦੇ ਮਸਲਿਆਂ ’ਤੇ ਸੁਣਵਾਈ ਨਹੀਂ ਹੁੰਦੀ, ਅਸੀਂ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ।