- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਰੀਕੇ ’ਚ ਤੀਜੇ ਦਿਨ ਵੀ ਕਾਸੋ ਆਪ੍ਰੇਸ਼ਨ ਨੇ ਪਾਈਆਂ ਭਾਜੜਾਂ

ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਲੈ ਕੇ ਐੱਸਐੱਸਪੀ ਦੀਆਂ ਸਪੱਸ਼ਟ ਹਦਾਇਤਾਂ : ਥਾਣਾ ਮੁਖੀ
ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ
ਹਰੀਕੇ ਪੱਤਣ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਰੀਕੇ ਪੁਲਿਸ ਵੱਲੋਂ ਲਗਾਤਾਰ ਤੀਜੇ ਦਿਨ ਵੀ ਕਾਸੋ ਆਪ੍ਰੇਸ਼ਨ ਕੀਤਾ ਗਿਆ। ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਅਤੇ ਪੁਰਾਣੇ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦੇ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ।
ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਐੱਸਐੱਸਪੀ ਸੁਰੇਂਦਰ ਲਾਂਬਾ ਦੇ ਨਿਯਮਾਂ ਅਧੀਨ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਕਾਸੋ ਆਪ੍ਰੇਸ਼ਨ ਕਰਕੇ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਸੰਭਾਵਿਤ ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸਐੱਸਪੀ ਵੱਲੋਂ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਸ਼ਾ ਵੇਚਣ ਜਾਂ ਇਸ ਕਾਰੋਬਾਰ ਵਿਚ ਕਿਸੇ ਵੀ ਤਰ੍ਹਾਂ ਸ਼ਾਮਿਲ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਪੁਰਾਣੇ ਮਾਮਲਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਸਬ ਇੰਸਪੈਕਟਰ ਲਖਬੀਰ ਸਿੰਘ, ਸਬ ਇੰਸਪੈਕਟਰ ਰਣਜੀਤ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ ਆਦਿ ਕਰਮਚਾਰੀਆਂ ਨੇ ਕਾਸੋ ਦੌਰਾਨ ਸ਼ਲਾਘਾਯੋਗ ਭੂਮਿਕਾ ਨਿਭਾਈ।