ਪਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਦਾ ਅਹੁਦਾ ਸੰਭਾਲਣ ’ਤੇ ਲਾਲੀ ਢਾਲੇ ਨੇ ਦਿੱਤੀ ਵਧਾਈ
ਪ੍ਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਦਾ ਅਹੁਦਾ ਸੰਭਾਲਣ ‘ਤੇ ਲਾਲੀ ਢਾਲੇ ਨੇ ਵਧਾਈ ਦਿੱਤੀ
Publish Date: Mon, 12 Oct 2026 05:40 PM (IST)
Updated Date: Mon, 12 Oct 2026 05:41 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਕਾਂਗਰਸ ਪਾਰਟੀ ਦੇ ਆਗੂ ਪਰਗਟ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਣ ਤੋਂ ਬਾਅਦ ਹਲਕਾ ਤਰਨਤਾਰਨ ਦੇ ਉਘੇ ਕਾਂਗਰਸੀ ਆਗੂ ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਇਸ ਮੌਕੇ ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤਕ ਪਹੁੰਚਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਚਾਹੀਦਾ ਹੈ ਅਤੇ ਲੋਕਾਂ ਨਾਲ ਆਪਣਾ ਸੰਪਰਕ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਪ੍ਰਧਾਨ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਮਿਲ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਯਤਨ ਕਰਨਗੇ। ਉਨ੍ਹਾਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਭਵਿੱਖ ਦੇ ਸਿਆਸੀ ਸਫ਼ਰ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।