- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਕੰਚਨਪ੍ਰੀਤ ਕੌਰ ਨੇ ਪਿੰਡ ਗੰਡੀਵਿੰਡ ‘ਚ ਘਰ-ਘਰ ਜਾ ਕੇ ਕੀਤਾ ਅਕਾਲੀ ਦਲ ਦਾ ਪ੍ਰਚਾਰ

ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ
ਸਰਾਏ ਅਮਾਨਤ ਖਾਂ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ’ਚ ਚਲਾਈ ਜਾ ਰਹੀ ‘ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ ਮੁਹਿੰਮ’ ਤਹਿਤ ਹਲਕਾ ਤਰਨਤਾਰਨ ਦੇ ਪਿੰਡ ਗੰਡੀਵਿੰਡ ’ਚ ਜ਼ਬਰਦਸਤ ਪ੍ਰਚਾਰ ਕੀਤਾ ਗਿਆ। ਮੁਹਿੰਮ ਦੀ ਅਗਵਾਈ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਤੇ ਸਰਪੰਚ ਗੁਰਮੀਤ ਸਿੰਘ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਪਿੰਡ ਦੇ ਹਰ ਘਰ ’ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ।
ਇਸ ਮੌਕੇ ਬੀਬਾ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਮਾੜੇ ਦੌਰ ’ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੀ ਪੰਜਾਬ ਦਾ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਮੁੜ ਆ ਸਕਦੀ ਹੈ।
ਸੁਖਬੀਰ ਬਾਦਲ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਜੋ ਵਿਕਾਸ ਦੇ ਕੰਮ ਕਰਵਾਏ, ਅੱਜ ਲੋਕ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ। ਕਿਸਾਨਾਂ ਦੇ ਕਰਜ਼ੇ ਮੁਆਫ਼, ਫਸਲਾਂ ਦੇ ਭਾਅ ’ਤੇ ਬੋਨਸ ਅਤੇ ਮੰਡੀਆਂ ’ਚ ਪੂਰੀਆਂ ਸਹੂਲਤਾਂ ਦਿੱਤੀਆਂ ਜਾਣਗੀਆ, ਪੜ੍ਹੇ-ਲਿਖੇ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਤੋਂ ਰੋਕਣ ਲਈ ਪੰਜਾਬ ’ਚ ਹੀ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣਗੇ।
ਇਸ ਸਮੇਂ ਸਰਪੰਚ ਗੁਰਮੀਤ ਸਿੰਘ ਗੰਡੀਵਿੰਡ, ਸਰਪੰਚ ਸੋਨੂੰ ਬਰਾੜ ਦੋਦੇ, ਸਰਪੰਚ ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਸਰਪੰਚ ਮਹਾਬੀਰ ਸਿੰਘ ਚੀਮਾ, ਰਾਮ ਸਿੰਘ ਨਾਮਧਾਰੀ, ਡਾ. ਸ਼ਮਸ਼ੇਰ ਸਿੰਘ, ਮੈਂਬਰ ਪੰਚਾਇਤ ਹਰਪ੍ਰੀਤ ਸਿੰਘ, ਮੈਂਬਰ ਸੁਖਦੇਵ ਸਿੰਘ, ਦਲਜੀਤ ਸਿੰਘ ਦੁਬਈ, ਮੈਂਬਰ ਬਲਕਾਰ ਸਿੰਘ, ਮੈਂਬਰ ਸੁਖਵਿੰਦਰ ਸਿੰਘ, ਮੈਂਬਰ ਮਲਕੀਤ ਸਿੰਘ, ਮੈਂਬਰ ਪ੍ਰਿਆ, ਮੈਂਬਰ ਕਸ਼ਮੀਰ ਕੌਰ, ਮੈਂਬਰ ਪ੍ਰਵੀਨ, ਮੈਂਬਰ ਰਜਵੰਤ ਕੌਰ, ਸੋਹਣ ਸਿੰਘ, ਬੱਬੂ ਪਲਾਸੌਰ ਤੇ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।