ਬਲਾਕ ਤਰਨਤਾਰਨ ਪਰਾਪਰ ਦੀਆਂ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਬਲਾਕ ਤਰਨਤਾਰਨ ਪਰਾਪਰ ਦੀਆਂ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ
Publish Date: Tue, 13 Oct 2026 05:42 PM (IST)
Updated Date: Tue, 13 Oct 2026 05:44 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਬਲਾਕ ਤਰਨਤਾਰਨ ਪਰਾਪਰ ਦੀਆਂ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਗੋਲਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਜਿਸ ਤਰ੍ਹਾਂ ਪੜ੍ਹਾਈ ਬੱਚਿਆਂ ਦੇ ਬੌਧਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਉਸੇ ਤਰ੍ਹਾਂ ਖੇਡਾਂ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਆਪਸੀ ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਤਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹਰ ਪੱਖੋਂ ਨਿਖਾਰਨਾ ਵੀ ਸਿੱਖਿਆ ਦਾ ਅਹਿਮ ਉਦੇਸ਼ ਹੈ। ਇਸ ਲਈ ਸਕੂਲਾਂ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਅਧਿਆਪਕਾਂ ਅਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦੀਆਂ ਰੁਚੀਆਂ ਨੂੰ ਪਛਾਣਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨ। ਇਸ ਮੌਕੇ ਸੀਐੱਚਟੀ ਨੀਰਜ ਸੇਠੀ, ਮੇਹਰਪਾਲ ਸਿੰਘ, ਸੁਖਜੀਤ ਸਿੰਘ, ਸ਼ਰਮੀਲੀ, ਅਰਵਿੰਦਰ ਕੌਰ, ਕਵਲਜੀਤ ਕੌਰ, ਅਮਰ ਸਿੰਘ, ਸਤਨਾਮ ਸਿੰਘ, ਗੁਰਬਰਿੰਦਰ ਸਿੰਘ, ਐੱਚਟੀ ਜਗਜੀਤ ਸਿੰਘ ਖਹਿਰਾ, ਅਮਨਦੀਪ ਸਿੰਘ ਭੁੱਲਰ, ਜਰਮਨਜੀਤ ਸਿੰਘ, ਰਾਜਨ ਦਾਵਰਾ, ਗੁਰਲਾਲ ਸਿੰਘ, ਬਰਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਜਲੀ ਸ਼ਰਮਾ, ਸ਼ੀਤਲ ਸ਼ਰਮਾ, ਦਵਿੰਦਰ ਕੌਰ, ਲਵਜੀਤ ਕੌਰ, ਪਰਮਿੰਦਰ ਕੌਰ, ਨਵਨੀਤ ਕੌਰ, ਸਰਬਰਿੰਦਰ ਸਿੰਘ, ਬੇਅੰਤ ਕੌਰ, ਮਦਨ, ਸੰਦੀਪ ਕੁਮਾਰ ਤੋਂ ਇਲਾਵਾ ਕਈ ਅਧਿਆਪਕ ਹਾਜ਼ਰ ਸਨ।