ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁਖਦਾਈ : ਹਰਪ੍ਰੀਤ ਸਿੰਘ ਸੰਧੂ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁਖਦਾਈ : ਹਰਪ੍ਰੀਤ ਸਿੰਘ ਸੰਧੂ
Publish Date: Wed, 14 Oct 2026 04:38 PM (IST)
Updated Date: Wed, 14 Oct 2026 04:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਇਸ ਘਟਨਾ ਨੇ ਹਰ ਕਿਸੇ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਪੱਟੀ ਤੋਂ ਕਾਂਗਰਸ ਆਗੂ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਮਾਮਲੇ ’ਚ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਣੀ ਚਾਹੀਦੀ ਹੈ। ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਜਾਣਾ ਬੇਹੱਦ ਮੰਦਭਾਗੀ ਗੱਲ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਮਾਮਲੇ ਦੀ ਜਾਂਚ ਬਿਨ੍ਹਾਂ ਕਿਸੇ ਦਬਾਅ ਦੇ ਕੀਤੀ ਜਾਵੇ ਅਤੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ। ਸੰਧੂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਜਾਂਚ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।