ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਖੜ੍ਹੇ ਹਾਂ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ
ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਖੜ੍ਹੇ ਹਾਂ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ
Publish Date: Wed, 14 Oct 2026 05:31 PM (IST)
Updated Date: Wed, 14 Oct 2026 05:33 PM (IST)
ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ 15 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਹਲਕਾ ਖਡੂਰ ਸਾਹਿਬ ਦੀ ਡੋਰ-ਟੂ-ਡੋਰ ਮੁਹਿੰਮ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਰਹੂਮ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਦਿਆਂ ਉਹ ਨਸ਼ਿਆਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹਨ।