ਬੀਬੀ ਕੰਚਨਪ੍ਰੀਤ ਕੌਰ ਨੇ ਪਿੰਡ ਸਰਾਏ ਅਮਾਨਤ ਖਾਂ ’ਚ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਕਾਇਮ ਬੀਬੀ ਕੰਚਨਪ੍ਰੀਤ ਕੌਰ ਨੇ ਪਿੰਡ ਸਰਾਏ ਅਮਾਨਤ ਖਾਂ ’ਚ ਅਕਾਲੀ ਦਲ ਪ੍ਰਤੀ ਜਾਗਰੂਕ ਕੀਤਾ
Publish Date: Wed, 14 Oct 2026 07:08 PM (IST)
Updated Date: Wed, 14 Oct 2026 07:12 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਚ ਚਲਾਈ ਜਾ ਰਹੀ ‘ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਮੰਗਲਵਾਰ ਨੂੰ ਹਲਕਾ ਤਰਨਤਾਰਨ ਦੇ ਪਿੰਡ ਸਰਾਏ ਅਮਾਨਤ ਖਾਂ ਵਿਖੇ ਜ਼ਬਰਦਸਤ ਪ੍ਰਚਾਰ ਕੀਤਾ ਗਿਆ। ਮੁਹਿੰਮ ਦੀ ਅਗਵਾਈ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਤੇ ਹਰਪ੍ਰੀਤ ਸਿੰਘ ਪੀਤਾ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਪਿੰਡ ਦੇ ਹਰ ਘਰ ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ। ਇਸ ਮੌਕੇ ਬੀਬਾ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਮਾੜੇ ਦੌਰ ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੀ ਪੰਜਾਬ ਦਾ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਮੁੜ ਆ ਸਕਦੀ ਹੈ। ਸੁਖਬੀਰ ਬਾਦਲ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਜੋ ਵਿਕਾਸ ਦੇ ਕੰਮ ਕਰਵਾਏ, ਅੱਜ ਲੋਕ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢਣ ਲਈ ਅਕਾਲੀ ਦਲ ਦੀ ਸਰਕਾਰ ਬਣਨ ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ। ਕਿਸਾਨਾਂ ਦੇ ਕਰਜ਼ੇ ਮੁਆਫ਼, ਫਸਲਾਂ ਦੇ ਭਾਅ ਤੇ ਬੋਨਸ ਅਤੇ ਮੰਡੀਆਂ ਚ ਪੂਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਐਮਾ, ਬਾਬਾ ਵਰਿਆਮ ਸਿੰਘ ਨਾਮਧਾਰੀ ਸਰਪੰਚ ਸੋਨੂੰ ਬਰਾੜ ਦੋਦੇ, ਨੰਬਰਦਾਰ ਜਤਿੰਦਰ ਸਿੰਘ ਬੁਰਜ, ਸੁਮਨ ਸਿੰਘ, ਅੰਗਰੇਜ਼ ਸਿੰਘ ਰਾਧਾ ਸਵਾਮੀ ਸਰਾਂ, ਬਾਬਾ ਕੁਲਦੀਪ ਸਿੰਘ, ਮੇਜ਼ਰ ਸਿੰਘ ਭੋਲਾ, ਜਸਬੀਰ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ, ਰਾਮ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ ਡੀਸੀ, ਬਾਬਾ ਰੂੜ ਸਿੰਘ, ਡਾ. ਦਿਲਬਾਗ ਸਿੰਘ, ਮੋਹਣ ਸਿੰਘ ਹਲਵਾਈ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਮੈਂਬਰ, ਰਛਪਾਲ ਸਿੰਘ ਮੈਂਬਰ, ਗੁਰਲਾਲ ਸਿੰਘ, ਜੱਗਾ ਪ੍ਰੀਤ ਸਿੰਘ, ਲਖਬੀਰ ਸਿੰਘ, ਜਸਬੀਰ ਸਿੰਘ ਮੈਂਬਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।