ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ, ਤਰਨਤਾਰਨ : ਮਾਨਸਾ ਵਿਖੇ ਕੈਮਿਸਟ ਵੱਲੋਂ ਗੋਲ਼ੀਆਂ ਮਾਰ ਕੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰਨ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਬੋਹੜੀ ਚੌਂਕ ਤੋਂ ਰੋਹੀ ਵਾਲਾ ਪੁਲ ਨਜ਼ਦੀਕ ਸਿਵਲ ਹਸਪਤਾਲ ਤਰਨਤਾਰਨ ਤੱਕ ਕੱਢੇ ਗਏ ਕੈਂਡਲ ਮਾਰਚ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਅਤੇ ਸੂਬੇ ਵਿਚ ਨਸ਼ਿਆਂ ਦੇ ਵੱਧ ਰਹੇ ਕਾਰੋਬਾਰ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਲਾ ਕਾਰੋਬਾਰ ਲਗਾਤਾਰ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮਾਨਸਾ ਵਿਖੇ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ਿਆਂ ਦਾ ਖਾਤਮਾ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਨਸਰ ਸ਼ਰੇਆਮ ਆਪਣੀਆਂ ਗਤੀਵਿਧੀਆਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਣਾ ਬੇਹੱਦ ਚਿੰਤਾਜਨਕ ਹੈ। ਝਾੜੂ ਸਰਕਾਰ ਨੂੰ ਸਿਰਫ਼ ਪ੍ਰਚਾਰ ਕਰਨ ਦੀ ਬਜਾਏ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਕਾਂਗਰਸ ਪਾਰਟੀ ਨਸ਼ਿਆਂ ਦੇ ਖਾਤਮੇ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਮੁਕਤ ਕਰਵਾਉਣ ਲਈ ਆਪਣੀ ਲੜਾਈ ਅੱਗੇ ਵੀ ਜਾਰੀ ਰੱਖੇਗੀ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ। ਇਸ ਮੌਕੇ ’ਤੇ ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ ਤਰਨਤਾਰਨ, ਸਕੱਤਰ ਸਿੰਘ ਰਾਮਰੌਣੀ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ. ਟਰਾਂਸਪੋਰਟ ਵਾਲੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਕੁਲਬੀਰ ਸਿੰਘ ਸਰਪੰਚ ਨੂਰਦੀ, ਹਰਮਨਜੋਤ ਸਿੰਘ ਪਲਾਸੌਰ, ਬਲਜੀਤ ਸਿੰਘ ਸਰਪੰਚ ਰਟੌਲ, ਸੁੱਖ ਸਰਪੰਚ ਲਹੀਆਂ, ਰਾਮ ਲਾਲ ਸਾਬਕਾ ਕੌਂਸਲਰ, ਸਰਪੰਚ ਹੈਪੀ ਬਾਲੇਚੱਕ, ਸਾਹਿਬ ਸਿੰਘ ਸਰਪੰਚ ਮੁਰਾਦਪੁਰਾ, ਗੁਰਜੀਤ ਸਿੰਘ ਮੁਰਾਦਪੁਰਾ, ਸੁਖਜੀਤ ਸਿੰਘ, ਪਰਗਟ ਸਿੰਘ, ਸਿਮਰਨਜੀਤ ਸਿੰਘ ਬਹਿਲਾ, ਨੀਰਜ ਕੁਮਾਰ, ਡਾ. ਪ੍ਰਦੀਪ ਕੁਮਾਰ ਲਿਟਲ, ਨਿਸ਼ਾਨ ਸਿੰਘ, ਮਨੀਸ਼ ਕੁਮਾਰ, ਅਵਤਾਰ ਸਿੰਘ, ਗੁਰਜੰਟ ਸਿੰਘ, ਰਜਿੰਦਰ ਭੰਡਾਰੀ, ਯਸ਼ਪਾਲ ਸ਼ਰਮਾ, ਜੋਬਨ ਸਿੰਘ, ਸਰਵਨ ਸਿੰਘ, ਅਰਸ਼ਦੀਪ ਸਿੰਘ, ਹਰਜੀਤ ਸਿੰਘ, ਰਾਜਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ, ਜਤਿੰਦਰ ਸਿੰਘ, ਦਿਲਬਾਗ ਸਿੰਘ, ਜਰਮਨਜੀਤ ਸਿੰਘ, ਧਰਮ ਸਿੰਘ, ਧਰਮ ਸਿੰਘ, ਸਿਮਰਨਜੀਤ ਸਿੰਘ, ਗੁਰਪ੍ਰਤਾਪ ਸਿੰਘ, ਕਾਰਤਿਕ ਸ਼ਰਮਾ, ਸੁਖਦੀਪ ਸਿੰਘ ਸਰਪੰਚ, ਮਨਜੀਤ ਸਿੰਘ ਕੁੰਡੀ, ਪ੍ਰਤਾਪ ਸਿੰਘ, ਜਸਪਾਲ ਸਿੰਘ ਪਾਲਾ, ਅਜੀਤਪਾਲ ਸਿੰਘ, ਅੰਗਰੇਜ ਸਿੰਘ ਮੁਰਾਦਪੁਰਾ, ਗੁਰਬਖਸ਼ ਸਿੰਘ, ਅਜੇ ਕੁਮਾਰ, ਸੁਖਜਿੰਦਰ ਸਿੰਘ, ਨਵਜੋਤ ਸਿੰਘ ਪਲਾਸੌਰ, ਸਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਕਰਮਬੀਰ ਸਿੰਘ, ਗੁਰਜੰਟ ਸਿੰਘ ਪੱਟੀ, ਜੈਦੀਪ ਸਿੰਘ ਪੱਟੀ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਵਿੰਦਰ ਸਿੰਘ, ਜੈਪਾਲ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।