ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਦਿੱਤਾ ਪੰਜਾਬ ਬੰਦ ਨੂੰ ਸਮਰਥਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨੇ ਦਿੱਤਾ ਪੰਜਾਬ ਬੰਦ ਨੂੰ ਸਮਰਥਨ
Publish Date: Thu, 15 Oct 2026 06:05 PM (IST)
Updated Date: Thu, 15 Oct 2026 06:06 PM (IST)
ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਮਾਨਸਾ ਸ਼ਹਿਰ ’ਚ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਕਤਲ ਦੀ ਘਟਨਾ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਤੇ ਆਮ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਪੂਰਨ ਸਮਰਥਨ ਕੀਤਾ ਤੇ ਜਥੇਬੰਦੀ ਦੇ ਆਗੂਆਂ ਤੇ ਸਮੂਹ ਪ੍ਰੈਕਟੀਸ਼ਨਰਾਂ ਨੇ ਵੱਖ-ਵੱਖ ਥਾਵਾਂ ’ਤੇ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ। ਇਸ ਰੋਸ ਮਾਰਚ ’ਚ ਬਲਾਕ ਵਲਟੋਹਾ ਦੇ ਆਗੂ ਦਿਲਜੀਤ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ ਵਲਟੋਹਾ, ਬਲਵਿੰਦਰ ਸਿੰਘ, ਅਮਰਜੀਤ ਸਿੰਘ ਕੋਟਲੀ, ਹੀਰਾ ਸਿੰਘ ਮਹਿੰਦੀਪੁਰ, ਗੁਰਬੀਰ ਸਿੰਘ, ਗੁਰਚਰਨ ਸਿੰਘ, ਜੋਧ ਸਿੰਘ ਵਾਲਾ, ਹਰਨੇਕ ਸਿੰਘ, ਸਿਮਰਜੀਤ ਸਿੰਘ ਦੂਲਕੋਹਨਾ ਅਤੇ ਮਲਕੀਤ ਸਿੰਘ ਚੀਮਾ ਸਮੇਤ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬਲਾਕ ਪੱਟੀ ਦੇ ਪ੍ਰਧਾਨ ਜੈਮਲ ਸਿੰਘ ਸੈਦੋਂ, ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ, ਯਾਦਵਿੰਦਰ ਸਿੰਘ, ਦਵਿੰਦਰ ਸਿੰਘ ਤੁੰਗ, ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਬੱਬੂ, ਪ੍ਰਭਜੀਤ ਸਿੰਘ, ਗੁਰਪ੍ਰੀਤ ਸਿੰਘ ਬਰਵਾਲਾ, ਬਲਜੀਤ ਸਿੰਘ ਸੈਦੋਂ, ਅੰਗਰੇਜ਼ ਸਿੰਘ ਬਾਊ, ਗੁਰਪਾਲ ਸਿੰਘ ਨਦੋਹਰ, ਗੁਰਸਾਹਿਬ ਸਿੰਘ ਮਨਿਹਾਲਾ, ਗੁਰਜੰਟ ਸਿੰਘ ਠੱਠਾ, ਸਤਨਾਮ ਸਿੰਘ ਮੁਗ਼ਲਵਾਲਾ ਅਤੇ ਸ਼ਮਸ਼ੇਰ ਸਿੰਘ ਸਮੇਤ ਕਈ ਹੋਰ ਸਾਥੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਨਛੱਤਰ ਸਿੰਘ ਨੇ ਕਿਹਾ ਕਿ ਹਰ ਰੋਜ਼ ਕਈ ਮਾਵਾਂ ਦੇ ਪੁੱਤ ਨਸ਼ਿਆਂ ਦੀ ਲਪੇਟ ’ਚ ਆ ਕੇ ਜਾਂ ਗੋਲੀਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਦਾ ਮੁੱਢਲਾ ਫ਼ਰਜ਼ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਸੁਖਚੈਨ ਸਿੰਘ ਬੋਪਾਰਾਏ ਨੇ ਮੀਡੀਆ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜੈਮਲ ਸਿੰਘ ਸੈਦੋਂ ਨੇ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਭਰ ਵਿਚ ਭਰਵਾਂ ਸਮਰਥਨ ਮਿਲਿਆ ਹੈ। ਉਨ੍ਹਾਂ ਇਸ ਬੰਦ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਦੁਕਾਨਦਾਰਾਂ, ਆਮ ਲੋਕਾਂ ਅਤੇ ਸਰਕਾਰੀ ਤੇ ਨਿੱਜੀ ਅਦਾਰਿਆਂ ਦਾ ਧੰਨਵਾਦ ਕੀਤਾ।