ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ
Publish Date: Thu, 15 Oct 2026 06:09 PM (IST)
Updated Date: Thu, 15 Oct 2026 06:12 PM (IST)
ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਕਸਬਿਆਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਰੋਸ ਮਾਰਚ ਕੱਢੇ ਗਏ। ਇਹ ਰੋਸ ਮਾਰਚ ਸ੍ਰੀ ਗੋਇੰਦਵਾਲ ਸਾਹਿਬ, ਫਤਿਆਬਾਦ, ਜਾਮਾਰਾਏ, ਡੇਹਰਾ ਸਾਹਿਬ, ਚੋਹਲਾ ਸਾਹਿਬ ਤੋਂ ਸ਼ੇਖਚੱਕ, ਕੰਗ ਕੱਲਾ ਤੋਂ ਹੁੰਦਾ ਵਾਪਿਸ ਖਡੂਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਦੌਰਾਨ ਵੱਖ-ਵੱਖ ਪੜਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਦਾ ਅਸਤੀਫਾ ਮੰਗਿਆਂ। ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਕਿਹਾ ਕਿ ਇਨਸਾਫ਼ ਲਈ ਇਕਜੁੱਟ ਹੋ ਕੇ ਉੱਠੀ ਲੋਕਾਂ ਦੀ ਆਵਾਜ਼ ਸਮਾਜ ਵਿਚ ਵੱਡੀ ਤਬਦੀਲੀ ਲਿਆਉਣ ਦੀ ਤਾਕਤ ਰੱਖਦੀ ਹੈ। ਇਸ ਮੌਕੇ ਦਲਜੀਤ ਸਿੰਘ ਸੰਮਤੀ ਮੈਂਬਰ, ਪਲਵਿੰਦਰ ਸਿੰਘ, ਇਕਬਾਲ ਸਿੰਘ, ਫੂਲਾ ਸਿੰਘ, ਰਣਜੀਤ ਸਿੰਘ, ਜਗੀਰ ਸਿੰਘ, ਕਰਤਾਰ ਸਿੰਘ, ਗੁਰਪ੍ਰਤਾਪ ਸਿੰਘ, ਮੁਖਤਾਰ ਸਿੰਘ, ਲਖਵਿੰਦਰ ਸਿੰਘ, ਸਰਜੀਤ ਸਿੰਘ, ਗੁਰਵੇਲ ਸਿੰਘ, ਮਨਜਿੰਦਰ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ, ਸਰਬਜੀਤ ਸਿੰਘ ਬੰਟੀ, ਅਵਤਾਰ ਸਿੰਘ, ਨਛੱਤਰ ਸਿੰਘ, ਦਵਿੰਦਰ ਸਿੰਘ ਰੰਧਾਵਾ, ਸੁਖਦੇਵ ਸਿੰਘ, ਰਵਿੰਦਰ ਸਿੰਘ ਅਤੇ ਮੰਗਲ ਸਿੰਘ ਤੋਂ ਇਲਾਵਾ ਸਰਕਲ ਇੰਚਾਰਜ ਡਾ. ਅਜਮੇਰ ਸਿੰਘ ਚੰਬਾ ਕਲਾਂ, ਗੁਰਪ੍ਰੀਤ ਸਿੰਘ ਵਲੀਪੁਰ, ਅਰਸ਼ਦੀਪ ਸਿੰਘ ਖਾਲਸਾ, ਅਵਤਾਰ ਸਿੰਘ ਗੋਇੰਦਵਾਲ ਸਾਹਿਬ, ਬਲਜਿੰਦਰ ਸਿੰਘ ਦਿਓ, ਜਰਮਨਜੀਤ ਸਿੰਘ, ਸਰਕਲ ਇੰਚਾਰਜ ਗੁਰਮੀਤ ਸਿੰਘ ਜੌਹਲ, ਰਣਜੀਤ ਸਿੰਘ ਗੋਇੰਦਵਾਲ ਸਾਹਿਬ, ਦਰਬਾਰਾ ਸਿੰਘ ਮੋਹਨਪੁਰ, ਸੁਰਜੀਤ ਸਿੰਘ ਕੋਟ ਮੁਹੰਮਦ ਖਾਂ, ਸਿਮਰਜੀਤ ਸਿੰਘ ਤੁੜ, ਡਾ. ਅਮਰਜੀਤ ਸਿੰਘ ਨਿੱਕਾ ਕੋਟ, ਧਰਮਵੀਰ ਸਿੰਘ, ਜਗਦੀਪ ਸਿੰਘ ਵੜਿੰਗ, ਪਰਮਜੀਤ ਸਿੰਘ ਵੜਿੰਗ, ਦਿਲਜੀਤ ਸਿੰਘ ਨੰਬਰਦਾਰ, ਜੋਰਾ ਸਿੰਘ ਅਤੇ ਹਰਜਿੰਦਰ ਸਿੰਘ ਹੀਰਾ ਖਡੂਰ ਸਾਹਿਬ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।