ਪਿੰਡ ਖਡੂਰ ਸਾਹਿਬ ਦੇ 150 ਤੋਂ ਵੱਧ ਪਰਿਵਾਰ ‘ਆਪ’ ਚ ਸ਼ਾਮਲ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪਿੰਡ ਖਡੂਰ ਸਾਹਿਬ ਦੇ 150 ਤੋਂ ਵੱਧ ਪਰਿਵਾਰ ‘ਆਪ’ ਚ ਸ਼ਾਮਿਲ
Publish Date: Fri, 16 Oct 2026 04:22 PM (IST)
Updated Date: Sat, 17 Oct 2026 04:00 AM (IST)
ਕੈਪਸ਼ਨ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਨ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਹੋਰ। * ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਖਡੂਰ ਸਾਹਿਬ ਪਹੁੰਚਣ ‘ਤੇ ਕੀਤਾ ਧੰਨਵਾਦ ਕੁਲਦੀਪ ਸਿੰਘ ਮਾਨ•, ਪੰਜਾਬੀ ਜਾਗਰਣ ਖਡੂਰ ਸਾਹਿਬ : ਪਿੰਡ ਖਡੂਰ ਸਾਹਿਬ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ 250 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ, ਜਿਨ੍ਹਾਂ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ‘ਜੀ ਆਇਆਂ’ ਆਖਿਆ ਤੇ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਪਾਲਾ ਖਡੂਰ ਸਾਹਿਬ ਵਾਲੇ ਤੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਖਡੂਰ ਸਾਹਿਬ ਤੋਂ 150 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ। ਪਿੰਡ ਖਡੂਰ ਸਾਹਿਬ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਖਡੂਰ ਸਾਹਿਬ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾ ਰਿਹਾ। ਅਸੀਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਇਹ ਵਿਸ਼ਵਾਸ ਦਿਵਾਉਂਦੇ ਹਾਂ ਕਿ ਆਉਣ ਵਾਲੇ 2027 ’ਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਬਾਬਾ ਪਾਲਾ ਸਿੰਘ ਖਡੂਰ ਸਾਹਿਬ ਪ੍ਰਧਾਨ, ਬਾਬਾ ਗੁਰਵਿੰਦਰ ਸਿੰਘ ਗੋਰਾ, ਕੁਲਵਿੰਦਰ ਸਿੰਘ ਮਿੱਠੂ, ਸੋਨੂੰ ਸਿੰਘ ਡੇਅਰੀ ਵਾਲੇ, ਬਲਾਕ ਪ੍ਰਧਾਨ ਮਲਕੀਤ ਸਿੰਘ, ਗੁਰਦੇਵ ਸਿੰਘ ਬਿੱਲਾ, ਮੈਂਬਰ ਅੰਗਰੇਜ਼ ਸਿੰਘ, ਮੈਂਬਰ ਦਿਲਬਾਗ ਸਿੰਘ, ਬਲਕਾਰ ਸਿੰਘ ਸੂਬੇਦਾਰ, ਹਰਜੀਤ ਸਿੰਘ ਠੇਕੇਦਾਰ, ਸਰਪੰਚ ਪ੍ਰਤਾਪ ਸਿੰਘ, ਮੈਂਬਰ ਸਤਨਾਮ ਸਿੰਘ ਆਦਿ ਹਾਜ਼ਰ ਸਨ।