ਪਿੰਡ ਸੋਹਲ ’ਚ ਦਸ ਪਰਿਵਾਰਾਂ ਨੇ ਕੀਤੀ ‘ਆਪ’ ’ਚ ਸ਼ਮੂਲੀਅਤ ਪਿੰਡ ਸੋਹਲ ’ਚ ਦਸ ਪਰਿਵਾਰਾਂ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
Publish Date: Fri, 16 Oct 2026 04:43 PM (IST)
Updated Date: Sat, 17 Oct 2026 04:00 AM (IST)
ਕੈਪਸ਼ਨ- ‘ਆਪ’ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਰੁਪਿੰਦਰ ਕੌਰ ਸੰਧੂ ਤੇ ਹੋਰ ਆਗੂ। * ਰੁਪਿੰਦਰ ਕੌਰ ਸੰਧੂ ਨੇ ਕੀਤਾ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪਿੰਡ ਸੋਹਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ‘ਵਾਰਿਸ ਪੰਜਾਬ ਦੇ’ ਦੇ ਮਹਿਲਾ ਵਿੰਗ ਦੀ ਸਰਕਲ ਇੰਚਾਰਜ ਹਰਸਿਮਰਤ ਕੌਰ ਕਰੀਬ ਦਸ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ। ਇਸ ਮੌਕੇ ਚੇਅਰਪਰਸਨ ਮਾਰਕੀਟ ਕਮੇਟੀ ਤਰਨਤਾਰਨ ਰੁਪਿੰਦਰ ਕੌਰ ਸੰਧੂ ਦੀ ਮੌਜੂਦਗੀ ਵਿਚ ਨਵੇਂ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦਾ ਪੱਲਾ ਫੜਿਆ। ‘ਆਪ’ ਮਹਿਲਾ ਵਿੰਗ ਹਲਕਾ ਕੋ-ਆਰਡੀਨੇਟਰ ਤਸਵੀਰ ਕੌਰ, ਬਲਾਕ ਪ੍ਰਧਾਨ ਪਲਵਿੰਦਰ ਕੌਰ, ਬਲਾਕ ਪ੍ਰਧਾਨ ਸੰਦੀਪ ਕੌਰ, ਸਰਪੰਚ ਗੁਰਦੇਵ ਸਿੰਘ, ਮਨਪ੍ਰੀਤ ਸਿੰਘ ਸੰਧੂ, ਪ੍ਰਗਟ ਸਿੰਘ, ਅਵਤਾਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਉਨ੍ਹਾਂ ਨੇ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਇਸ ਮੌਕੇ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਦਾ ਸਵਾਗਤ ਹੈ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਪਿੰਡ ਸੋਹਲ ਦੇ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਸਾਡੇ ਲਈ ਖੁਸ਼ੀ ਦੀ ਗੱਲ ਹੈ। ਅਸੀਂ ਸਾਰੇ ਮਿਲ ਕੇ ਲੋਕਾਂ ਦੀ ਭਲਾਈ ਅਤੇ ਇਲਾਕੇ ਦੀ ਤਰੱਕੀ ਲਈ ਕੰਮ ਕਰਾਂਗੇ। ਪਾਰਟੀ ਦੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦੇਣਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਪਹਿਲ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਜੁੜੀ ਹੋਈ ਹੈ। ਉਨ੍ਹਾਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਲੋਕ-ਹਿੱਤ ਦੇ ਕੰਮਾਂ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਅੰਤ ਵਿਚ ਮੌਜੂਦ ਆਗੂਆਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਪਿੰਡ ਸੋਹਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।