- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਝੋਟੇ ਦੇ ਕਤਲ ਅਤੇ ਸਫ਼ਲ ਪੰਜਾਬ ਬੰਦ ਨੇ ਯੁੱਧ ਨਸ਼ਿਆਂ ਵਿਰੁੱਧ ਡਰਾਮੇ ਦੀ ਕੱਢੀ ਫੂਕ - ਖਹਿਰਾ

ਕੈਪਸ਼ਨ- ਪੱਤਰਕਾਰਾਂ ਨਾਲ ਗੱਲਬਾਤ ਕਰਦੇ ਅਮਰਪਾਲ ਸਿੰਘ ਖਹਿਰਾ ਤੇ ਸਾਥੀ।
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ
ਸ੍ਰੀ ਗੋਇੰਦਵਾਲ ਸਾਹਿਬ : ਨਸ਼ਿਆਂ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਦੇ ਜ਼ਿਲ੍ਹੇ ਮਾਨਸਾ ’ਚ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਹੋਏ ਕਤਲ ਨੇ ਪੰਜਾਬ ’ਚ ਜਿਥੇ ਅਮਨ ਕਾਨੂੰਨ ਦੀ ਸਥਿਤੀ ਦਾ ਪਰਦਾ ਫਾਸ਼ ਕੀਤਾ ਹੈ। ਉਥੇ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਚਲਾਏ ਜਾ ਰਹੇ ਅਖੌਤੀ ਯੁੱਧ ਨਸ਼ਿਆਂ ਵਿਰੁੱਧ ਦੀ ਵੀ ਫੂਕ ਕੱਢ ਦਿੱਤੀ ਹੈ। ਇਸ ਕਾਂਡ ਨੇ ‘ਆਪ’ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿੱਲ ਠੋਕ ਦਿੱਤਾ ਹੈ।
ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਅਮਰਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ਼ ਸਾਂਝੇ ਕਰਦਿਆਂ ਕਿਹਾ ਕਿ ਇਸ ਦਾ ਰੋਸ ਸਮੁੱਚੇ ਪੰਜਾਬ ਵਿਚ ਫੈਲ ਚੁੱਕਾ ਹੈ ਤੇ 15 ਅਕਤੂਬਰ ਦੇ ਸਫ਼ਲ ਪੰਜਾਬ ਬੰਦ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੂਰੀ ਤਰ੍ਹਾਂ ਵਿਰੁੱਧ ਹੋ ਚੁੱਕੇ ਹਨ ਅਤੇ ਇਸ ਡਰਾਮੇਬਾਜ਼ਾਂ ਤੋਂ ਜਲਦੀ ਤੋਂ ਜਲਦੀ ਛੁੱਟਕਾਰਾ ਪਾਉਣਾ ਚਾਹੁੰਦੇ ਹਨ। ਉਨ੍ਹਾਂ ਹੋਰ ਕਿਹਾ ਕਿ ਤਰਨਤਾਰਨ ਵਿਚ ਕਰੋੜਾਂ ਦੀ ਹੈਰੋਇਨ ਨਾਲ ਫਿਰ ਪੰਜਾਬ ਪੁਲਿਸ ਦੇ ਅਧਿਕਾਰੀ ਦਾ ਫੜਿਆ ਜਾਣਾ ਇਹ ਸਾਬਿਤ ਕਰਦਾ ਹੈ ਕਿ ਪੁਲਿਸ ਪੂਰੀ ਤਰ੍ਹਾਂ ਨਸ਼ੇ ਵੇਚਣ ਵਾਲੇ ਨੈਕਸਸ ਨਾਲ ਇਕ ਮਿਕ ਹੋਈ ਪਈ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਪੁਲਿਸ ਤੰਤਰ ਅਤੇ ਸੁਰੱਖਿਆ ਸਿਸਟਮ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਇਸ ਲਈ ਮੌਜੂਦਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਚੁਟਕਲੇ ਸੁਣਾ ਕੇ ਮੁਕਤ ਨਹੀਂ ਹੋ ਸਕਦੀ। ਪੰਜਾਬ ’ਚ ਆਮ ਆਦਮੀ ਪਾਰਟੀ ਦਾ ਸਿਆਸੀ ਸਫਾਇਆ ਤੈਅ ਹੋ ਚੁੱਕਾ ਹੈ। ਇਸ ਮੌਕੇ ਅਮਰਪਾਲ ਸਿੰਘ ਖਹਿਰਾ ਨਾਲ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੁਲ ਜੈਨ ਪੱਟੀ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ, ਜ਼ਿਲ੍ਹਾ ਸਕੱਤਰ ਪਵਨ ਦੇਵਗਨ ਚੋਹਲਾ ਸਾਹਿਬ, ਕੁਲਵੰਤ ਸਿੰਘ ਭੈਲ, ਬਚਿੱਤਰ ਸਿੰਘ ਅਲਾਵਲਪੁਰ, ਸੰਜੀਵ ਚੋਪੜਾ, ਸਤਨਾਮ ਸਿੰਘ ਫਤਿਆਬਾਦ, ਅਜੇ ਕੁਮਾਰ, ਹਰਜੀਤ ਸਿੰਘ ਫਿਰੋਜ਼ਪੁਰੀਆ, ਸੁਖਵੰਤ ਸਿੰਘ ਆਦਿ ਮੌਜੂਦ ਸਨ।