ਸਮਾਜ ਸੇਵਾ ਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਲਈ ਯਤਨ ਕਰੇਗੀ ਸੰਸਥਾ : ਬਲਵੰਤ ਬੰਟੀ ਸਮਾਜ ਸੇਵਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਲਈ ਯਤਨ ਕਰੇਗੀ ਸੰਸਥਾ : ਬਲਵੰਤ ਸਿੰਘ ਬੰਟੀ
Publish Date: Fri, 16 Oct 2026 05:48 PM (IST)
Updated Date: Sat, 17 Oct 2026 04:01 AM (IST)
ਕੈਪਸ਼ਨ : ਮੀਟਿੰਗ ਮੌਕੇ ’ਤੇ ਪੰਜਾਬ ਪ੍ਰਧਾਨ ਬਲਵੰਤ ਸਿੰਘ ਬੰਟੀ, ਸੀਨੀਅਰ ਮੀਤ ਪ੍ਰਧਾਨ ਅਜੀਤ ਸਿੰਘ ਚੌਹਾਨ ਅਤੇ ਹੋਰ ਮੈਂਬਰ ਜਾਣਕਾਰੀ ਦਿੰਦੇ ਹੋਏ। * ਕ੍ਰਾਈਮ ਐਂਡ ਕੁਰੱਪਸ਼ਨ ਰਿਫਾਰਮਸ ਆਰਗੇਨਾਈਜੇਸ਼ਨ ਦੀ ਮੀਟਿੰਗ ’ਚ ਸਮਾਜਿਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਕ੍ਰਾਈਮ ਐਂਡ ਕੁਰੱਪਸ਼ਨ ਰਿਫਾਰਮਸ ਆਰਗਨਾਈਜੇਸ਼ਨ ਪੰਜਾਬ ਆਲ ਇੰਡੀਆ ਗੌਰਮੈਂਟ ਰਜਿਸਟਰਡ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਭ੍ਰਿਸ਼ਟਾਚਾਰ ਤੇ ਅਪਰਾਧ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਕੌਮੀ ਪ੍ਰਧਾਨ ਰਾਮ ਸਰੂਪ ਗਰਗ ਤੇ ਪੰਜਾਬ ਪ੍ਰਧਾਨ ਬਲਵੰਤ ਸਿੰਘ ਬੰਟੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਸੰਸਥਾ ਦੀਆਂ ਗਤੀਵਿਧੀਆਂ ਅਤੇ ਸਮਾਜਿਕ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਜੀਤ ਸਿੰਘ ਚੌਹਾਨ ਦੀ ਦੁਕਾਨ ’ਤੇ ਹੋਈ, ਜਿਸ ਵਿਚ ਸੰਸਥਾ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਬਲਵੰਤ ਸਿੰਘ ਬੰਟੀ ਨੇ ਕਿਹਾ ਕਿ ਸਮਾਜ ਵਿੱਚੋਂ ਅਪਰਾਧ ਅਤੇ ਭ੍ਰਿਸ਼ਟਾਚਾਰ ਵਰਗੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੋਗ ਉਪਰਾਲੇ ਕਰਨਾ ਵੀ ਸਮਾਜਿਕ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਸਫ਼ਲਤਾ ਉਸ ਦੇ ਮੈਂਬਰਾਂ ਦੀ ਇਮਾਨਦਾਰੀ, ਮਿਹਨਤ ਅਤੇ ਲੋਕਾਂ ਪ੍ਰਤੀ ਸੇਵਾ ਭਾਵਨਾ ’ਤੇ ਨਿਰਭਰ ਕਰਦੀ ਹੈ। ਚੇਅਰਮੈਨ ਅਜੀਤ ਸਿੰਘ ਚੌਹਾਨ ਨੇ ਕਿਹਾ ਕਿ ਸੰਸਥਾ ਦੇ ਕੌਮੀ ਪ੍ਰਧਾਨ ਰਾਮ ਸਰੂਪ ਗਰਗ ਦੇ ਨਿਯਮਾਂ ਅਨੁਸਾਰ ਪੰਜਾਬ ਵਿਚ ਸਮਾਜ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ, ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨਾ ਅਤੇ ਪੀੜਤਾਂ ਨੂੰ ਕਾਨੂੰਨੀ ਦਾਇਰੇ ਵਿਚ ਰਹਿ ਕੇ ਯੋਗ ਮਾਰਗਦਰਸ਼ਨ ਦੇਣਾ ਹੈ। ਉਨ੍ਹਾਂ ਸੰਸਥਾ ਦੇ ਮੈਂਬਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਲੋਕਾਂ ਨਾਲ ਤਾਲਮੇਲ ਬਣਾਈ ਰੱਖਣ ਅਤੇ ਸਮਾਜਿਕ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਵਿਚ ਚੰਗੇ ਬਦਲਾਅ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜਿਕ ਬੁਰਾਈਆਂ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਯਤਨ ਕੀਤੇ ਜਾ ਸਕਦੇ ਹਨ। ਇਸ ਮੌਕੇ ਸਲਾਹਕਾਰ ਪੰਜਾਬ ਅੰਗਰੇਜ਼ ਸਿੰਘ ਗੇਜਾ, ਪ੍ਰੈੱਸ ਸਕੱਤਰ ਪੰਜਾਬ ਅਮਨ ਸੱਭਰਵਾਲ, ਸੀਨੀਅਰ ਜ਼ਿਲ੍ਹਾ ਸਲਾਹਕਾਰ ਬਾਊ ਅਸ਼ੋਕ ਕੁਮਾਰ, ਜ਼ਿਲ੍ਹਾ ਜੁਆਇੰਟ ਸਕੱਤਰ ਬਰਲਾਮ ਸਿੰਘ, ਨਵਦੀਪ ਸਿੰਘ ਸੱਭਰਵਾਲ, ਲਖਵਿੰਦਰ ਸਿੰਘ, ਗੁਰਲਾਲ ਸਿੰਘ, ਰੇਸ਼ਮ ਸਿੰਘ ਅਤੇ ਸਿਕੰਦਰ ਸਿੰਘ ਨੇ ਸੰਸਥਾ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ, ਮੈਂਬਰਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦੀ ਮਦਦ ਲਈ ਯੋਗ ਉਪਰਾਲੇ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸਮਾਜ ਵਿਚ ਇਮਾਨਦਾਰੀ, ਆਪਸੀ ਸਹਿਯੋਗ ਅਤੇ ਲੋਕ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।