ਬਾਲਾਂ, ਬਜ਼ੁਰਗਾਂ, ਔਰਤਾਂ ਤੇ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸੰਸਥਾਵਾਂ 20 ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ : ਡੀਸੀ ਬਾਲਾਂ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸੰਸਥਾਵਾਂ 20 ਤਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ - ਡੀਸੀ
Publish Date: Fri, 16 Oct 2026 07:00 PM (IST)
Updated Date: Sat, 17 Oct 2026 04:03 AM (IST)
ਕੈਪਸ਼ਨ - ਡਿਪਟੀ ਕਮਿਸ਼ਨਰ ਰਾਹੁਲ। ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਏ ਜਾ ਰਹੇ ਪੰਜਾਬ ਐੱਨਜੀਓ ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਸਮਾਜਿਕ ਇੰਟਰਨਸ਼ਿਪ ਤੇ ਵਲੰਟੀਅਰਿੰਗ ਨਾਲ ਜੋੜਨ ਲਈ ਬਾਲ ਭਲਾਈ, ਬਜ਼ੁਰਗਾਂ ਦੀ ਭਲਾਈ, ਮਹਿਲਾ ਭਲਾਈ ਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਇਛੁੱਕ ਗੈਰ-ਸਰਕਾਰੀ ਸੰਸਥਾਵਾਂ ਐੱਨਜੀਓਜ਼ ਨੂੰ 20 ਅਕਤੂਬਰ ਤਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਰਾਹੁਲ ਨੇ ਦੱਸਿਆ ਕਿ ਯੋਗ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਲਈ ਵੈੱਬਸਾਈਟ ’ਤੇ ਜਾ ਸਕਦੀਆਂ ਹਨ। ਇਸ ਤੋਂ ਇਲਾਵਾ, ਸੰਸਥਾਵਾਂ ਸਿੱਧੇ ਰਜਿਸਟ੍ਰੇਸ਼ਨ ਫਾਰਮ ਰਾਹੀਂ ਵੀ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੀਆਂ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਣ ’ਤੇ ਸੰਸਥਾਵਾਂ ਮੋਬਾਈਲ ਨੰਬਰ 78372-28892 ’ਤੇ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲ ਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨਾ ਹੈ। ਇਸ ਮਿਸ਼ਨ ਰਾਹੀਂ ਵਿਦਿਆਰਥੀਆਂ ਨੂੰ ਬਾਲ ਭਲਾਈ, ਬਜ਼ੁਰਗਾਂ ਦੀ ਦੇਖਭਾਲ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਸੰਸਥਾਵਾਂ ਨਾਲ ਜੋੜ ਕੇ ਸਮਾਜਿਕ ਇੰਟਰਨਸ਼ਿਪ ਅਤੇ ਵਲੰਟੀਅਰਿੰਗ ਦੇ ਮੌਕੇ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਜ਼ੀਟਲ ਮੰਚ ਰਾਹੀਂ ਸਮਾਜ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਜਾਣਕਾਰੀ ਨੂੰ ਡਿਜ਼ੀਟਲ ਰੂਪ ਵਿਚ ਉਪਲੱਬਧ ਕਰਵਾਉਣਾ, ਉਨ੍ਹਾਂ ਦੀ ਸਮਰੱਥਾ ਵਧਾਉਣਾ ਅਤੇ ਉਨ੍ਹਾਂ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਿਯੋਗ ਦੇਣਾ ਵੀ ਇਸ ਮਿਸ਼ਨ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਸਮਾਜ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀਆਂ ਸਾਰੀਆਂ ਯੋਗ ਗੈਰ-ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ 20 ਅਕਤੂਬਰ ਤਕ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਪੰਜਾਬ ਐੱਨਜੀਓ ਡਿਜੀਟਾਈਜ਼ੇਸ਼ਨ ਮਿਸ਼ਨ ਨਾਲ ਜੁੜਨ।