ਸਰਪੰਚ ਬਿੱਲਾ ਸ਼ੇਰੋਂ ਨਾਲ ਅਕਾਲੀ ਵਰਕਰਾਂ ਨੇ ਕੀਤੀ ਮੁਲਾਕਾਤ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਅਕਾਲੀ ਵਰਕਰਾਂ ਨੇ ਕੀਤੀ ਮੁਲਾਕਾਤ
Publish Date: Fri, 16 Oct 2026 07:06 PM (IST)
Updated Date: Sat, 17 Oct 2026 04:03 AM (IST)
ਕੈਪਸ਼ਨ : ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਨਾਲ ਮੁਲਾਕਾਤ ਦੌਰਾਨ ਗੁਰਵੇਲ ਸਿੰਘ ਫੌਜੀ, ਦੁਸੰਧਾ ਸਿੰਘ ਗਾਬੜੀਆ, ਸੁਨੀਲ ਕੁਮਾਰ ਤੇ ਮੁਹੱਬਤਪਾਲ ਸਿੰਘ। * ਕਿਹਾ; ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ, ਪਿੰਡਾਂ ’ਚ ਪਾਰਟੀ ਨੂੰ ਮਿਲ ਰਿਹਾ ਭਰਵਾਂ ਸਮਰਥਨ ਰਾਕੇਸ਼ ਨਈਅਰ•, ਪੰਜਾਬੀ ਜਾਗਰਣ ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੈ ਅਤੇ ਪਾਰਟੀ ਦੇ ਵਰਕਰ ਪੂਰੀ ਇਕਜੁੱਟਤਾ ਨਾਲ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਪਿੰਡਾਂ ਵਿਚ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੋਹਲਾ ਸਾਹਿਬ ਦੇ ਅਕਾਲੀ ਆਗੂ ਗੁਰਵੇਲ ਸਿੰਘ ਫੌਜੀ, ਦੁਸੰਧਾ ਸਿੰਘ ਗਾਬੜੀਆ, ਸੁਨੀਲ ਕੁਮਾਰ ਸ਼ੀਲੂ ਅਤੇ ਮੁਹੱਬਤਪਾਲ ਸਿੰਘ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਦੌਰਾਨ ਕੀਤਾ। ਇਸ ਮੌਕੇ ਆਗੂਆਂ ਨੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ ਅਤੇ ਉਹ ਪਿੰਡ ਪੱਧਰ ਤੇ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਇਕਜੁੱਟਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਮੂਹ ਵਰਕਰਾਂ ਦੇ ਸਾਂਝੇ ਯਤਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਤਾਕਤ ਵਿਚ ਹੋਰ ਵਾਧਾ ਹੋਵੇਗਾ।