ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਕੀਤੀ ਸਚਿਨ ਪਾਇਲਟ ਤੇ ਪਰਗਟ ਸਿੰਘ ਨਾਲ ਮੁਲਾਕਾਤ
ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਕੀਤੀ ਸਚਿਨ ਪਾਇਲਟ ਤੇ ਪਰਗਟ ਸਿੰਘ ਨਾਲ ਮੁਲਾਕਾਤ
Publish Date: Sun, 18 Oct 2026 07:07 PM (IST)
Updated Date: Sun, 18 Oct 2026 07:09 PM (IST)
ਨਰਿੰਦਰ ਸਿੰਘ ਦੋਦੇ, •ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਹਲਕਾ ਤਰਨਤਾਰਨ ਦੇ ਉਘੇ ਕਾਂਗਰਸੀ ਆਗੂ ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਵੱਲੋਂ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਤਰਨਤਾਰਨ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ’ਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਧਿਆਨ ’ਚ ਹਲਕੇ ਦੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਲਿਆਉਂਦਿਆਂ ਇਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਦਵਿੰਦਰ ਸਿੰਘ ਸੰਧੂ ਲਾਲੀ ਢਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਲਕਾ ਤਰਨਤਾਰਨ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਯਤਨ ਕਰੇਗੀ।