- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਨੂੰ ਨਸੀਹਤਾਂ ਦੇਣ ਤੋਂ ਪਹਿਲਾਂ ‘ਆਪ’ ਪੰਜਾਬ ਦੇ ਨਸ਼ਾ ਸੰਕਟ ਦਾ ਜਵਾਬ ਦੇਵੇ : ਰਮਨਦੀਪ ਸਿੰਘ ਭਰੋਵਾਲ

ਚੋਹਲਾ ਸਾਹਿਬ ਸਰਕਲ ਦੇ ਆਗੂਆਂ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਨਵ ਨਿਯੁਕਤ ਮੈਂਬਰ ਭਰੋਵਾਲ ਨੂੰ ਕੀਤਾ ਸਨਮਾਨਿਤ
ਰਾਕੇਸ਼ ਨਈਅਰ, •ਪੰਜਾਬੀ ਜਾਗਰਣ
ਚੋਹਲਾ ਸਾਹਿਬ : ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਸੰਕਟ ਤੇ ਨਸ਼ਾ ਵਿਰੋਧੀ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਪੰਜਾਬ ਭਾਜਪਾ ਕਾਰਜਕਾਰਨੀ ਕਮੇਟੀ ਦੇ ਨਵ ਨਿਯੁਕਤ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸੀਹਤਾਂ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸਰਕਾਰ ਨੂੰ ਪੰਜਾਬ ਦੇ ਨਸ਼ਾ ਸੰਕਟ ਬਾਰੇ ਆਪਣੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।
ਪਿੰਡ ਬ੍ਰਹਮਪੁਰਾ ’ਚ ਚੋਹਲਾ ਸਾਹਿਬ ਸਰਕਲ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਵੱਲੋਂ ਸਰਕਲ ਪ੍ਰਧਾਨ ਬਾਬਾ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਭਰੋਵਾਲ ਨੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਮਹਿਸੂਸ ਕਰਨ ਲੱਗ ਪਏ ਹਨ ਕਿ ਸੂਬੇ ਦਾ ਭਲਾ ਭਾਜਪਾ ਹੀ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ‘ਆਪ’ ਆਗੂਆਂ ’ਚ ਬੌਖਲਾਹਟ ਦਿਖਾਈ ਦੇ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ’ਚ ਨਸ਼ਿਆਂ ਦਾ ਕਹਿਰ ਜਾਰੀ ਹੈ, ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ ਪਰ ਸੂਬਾ ਸਰਕਾਰ ਆਪਣੀ ਜਵਾਬਦੇਹੀ ਨਿਭਾਉਣ ਦੀ ਬਜਾਏ ਕੇਂਦਰੀ ਗ੍ਰਹਿ ਮੰਤਰੀ ਤੋਂ ਸਵਾਲ ਪੁੱਛ ਰਹੀ ਹੈ।
ਭਰੋਵਾਲ ਨੇ ਕਿਹਾ ਕਿ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਤੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਮੜੀ ਪੰਨਵਾਂ ’ਚ ਬਿਕਰਮਜੀਤ ਸਿੰਘ ਦੀਆਂ ਮੌਤਾਂ ਨੇ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਤਸ਼ੱਦਦ ਅਤੇ ਆਪਣੇ ਪੁੱਤਰ ਦੇ ਨਸ਼ਿਆਂ ’ਚ ਫਸਣ ਬਾਰੇ ਸਵਾਲ ਉਠਾਉਣ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਵਰਗੇ ਮਾਮਲਿਆਂ ਬਾਰੇ ਵੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿਚ ਕਾਨੂੰਨ ਦਾ ਰਾਜ ਹੈ ਜਾਂ ਨਸ਼ਾ ਤਸਕਰਾਂ ਦਾ ਡਰ? ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕਿਸ ਦੀ ਹੈ? ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਤੋਂ ਸਵਾਲ ਪੁੱਛਣ ਤੋਂ ਪਹਿਲਾਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਦੇਣਾ ਚਾਹੀਦਾ ਹੈ।
ਇਸ ਮੌਕੇ ਸਨਮਾਨ ਸਮਾਰੋਹ ਦੌਰਾਨ ਜਵਾਹਰ ਨਈਅਰ, ਨਿਸ਼ਾਨ ਸਿੰਘ, ਸੰਮਤੀ ਮੈਂਬਰ ਹਰਦੀਪ ਸਿੰਘ ਰਾਣੀਵਲਾਹ, ਸਰਬਜੀਤ ਸਿੰਘ ਪੱਖੋਪੁਰ, ਮੋਤਾ ਸਿੰਘ ਪੱਖੋਪੁਰ, ਅਮਰਜੀਤ ਸਿੰਘ, ਨਿਰਮਲ ਸਿੰਘ ਜਾਮਾਰਾਏ, ਡਾ.ਲਵਪ੍ਰੀਤ ਸਿੰਘ ਧੁੰਨ, ਦਲਜੀਤ ਸਿੰਘ, ਸਤਨਾਮ ਸਿੰਘ ਨਿੱਕਾ ਚੋਹਲਾ, ਲੱਖਾ ਸਿੰਘ ਚੋਹਲਾ ਸਾਹਿਬ, ਸੁਖਵਿੰਦਰ ਸਿੰਘ ਸੰਨੀ ਚੋਹਲਾ ਸਾਹਿਬ, ਖਜਾਨ ਸਿੰਘ, ਜਗਜੀਤ ਸਿੰਘ ਸੰਗਤਪੁਰਾ, ਸੁਖਵਿੰਦਰ ਸਿੰਘ ਸੁੱਖਾ, ਬਲਜਿੰਦਰ ਸਿੰਘ, ਕਾਲਾ ਸਿੰਘ, ਤਰਸੇਮ ਸਿੰਘ ਛਾਪੜੀ ਸਾਹਿਬ, ਸੇਵਕ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਬਲਰਾਜ ਸਿੰਘ ਅਤੇ ਹਰਪਾਲ ਸਿੰਘ ਸਣੇ ਹੋਰ ਆਗੂ ਹਾਜ਼ਰ ਸਨ।