ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਪਿੱਦੀ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੀਆਂ ਰਜਿਸਟਰੀਆਂ ਵੰਡੀਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਪਿੱਦੀ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੀਆਂ ਰਜਿਸਟਰੀਆਂ ਵੰਡੀਆਂ
Publish Date: Wed, 21 Oct 2026 06:39 PM (IST)
Updated Date: Wed, 21 Oct 2026 06:42 PM (IST)
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਪਿੱਦੀ ਦੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੀਆਂ ਰਜਿਸਟਰੀਆਂ ਵੰਡੀਆਂ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਿੰਡ ਪਿੱਦੀ ਵਿਖੇ ਸਰਪੰਚ ਗੁਰਜੀਤ ਸਿੰਘ ਘੈਣਾ ਦੀ ਮੌਜੂਦਗੀ ’ਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ ਗਈਆਂ। ਇਸ ਉਪਰਾਲੇ ਨਾਲ ਸਬੰਧਿਤ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕ ਪ੍ਰਾਪਤ ਹੋਏ, ਜਿਸ ਨਾਲ ਉਨ੍ਹਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਕੀ ਹੱਕ ਦਿਵਾਉਣਾ ਇਕ ਅਹਿਮ ਉਪਰਾਲਾ ਹੈ। ਲਾਲ ਲਕੀਰ ਅੰਦਰ ਆਉਂਦੇ ਘਰਾਂ ਦੀਆਂ ਰਜਿਸਟਰੀਆਂ ਮਿਲਣ ਨਾਲ ਲੋਕਾਂ ਨੂੰ ਆਪਣੇ ਮਕਾਨਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਪ੍ਰਾਪਤ ਹੋਏ ਹਨ। ਇਸ ਨਾਲ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਹੱਕਾਂ ਸਬੰਧੀ ਸੁਰੱਖਿਆ ਮਿਲੇਗੀ ਅਤੇ ਭਵਿੱਖ ਵਿਚ ਜਾਇਦਾਦ ਨਾਲ ਜੁੜੇ ਮਾਮਲਿਆਂ ’ਚ ਵੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਲੋੜਵੰਦ ਪਰਿਵਾਰਾਂ ਤਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਪਰਿਵਾਰਾਂ ਤਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੁੰਦਾ ਹੈ ਅਤੇ ਆਪਣੇ ਘਰ ਦੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਮਾਨਸਿਕ ਤਸੱਲੀ ਮਿਲਦੀ ਹੈ। ਵਿਧਾਇਕ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਗੇ ਵੀ ਯਤਨ ਜਾਰੀ ਰਹਿਣਗੇ। ਇਸ ਮੌਕੇ ਵਿਧਾਇਕ ਦੇ ਪੀਏ ਹਰਕਿਰਤ ਸਿੰਘ ਕਰਨ, ਪੀਏ ਗੁਰਸ਼ਰਨ ਸਿੰਘ, ਨਿਸ਼ਾਨ ਸਿੰਘ ਮਾਣੋਚਾਹਲ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।