ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਣਨ ’ਤੇ ਭਰੋਵਾਲ ਨੇ ਗੁਰਦੁਆਰਾ ਅੰਗੀਠਾ ਸਾਹਿਬ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਣਨ ’ਤੇ ਭਰੋਵਾਲ ਨੇ ਗੁਰਦੁਆਰਾ ਅੰਗੀਠਾ ਸਾਹਿਬ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
Publish Date: Wed, 21 Oct 2026 06:49 PM (IST)
Updated Date: Wed, 21 Oct 2026 06:51 PM (IST)
ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ’ਚ ਖਿੜਾਵਾਂਗੇ ਭਾਜਪਾ ਦੇ ਕਮਲ ਦਾ ਫੁੱਲ : ਰਮਨਦੀਪ ਸਿੰਘ ਭਰੋਵਾਲ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖਡੂਰ ਸਾਹਿਬ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਿਯੁਕਤ ਹੋਣ ’ਤੇ ਰਮਨਦੀਪ ਸਿੰਘ ਭਰੋਵਾਲ ਨੇ ਆਪਣੇ ਸਾਥੀਆਂ ਸਮੇਤ ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਖਡੂਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਭਰੋਵਾਲ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਖਡੂਰ ਸਾਹਿਬ ਹਲਕੇ ਦੇ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਨੂੰ ਖਡੂਰ ਸਾਹਿਬ ਹਲਕੇ ਦੇ ਹਰੇਕ ਪਿੰਡ ਦੇ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣਾ ਜਨ ਆਧਾਰ ਵਧਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਉਹ ਖਡੂਰ ਸਾਹਿਬ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਭਾਜਪਾ ਪੰਜਾਬ ਵਿਚ ਮਜ਼ਬੂਤ ਸਿਆਸੀ ਬਦਲ ਵਜੋਂ ਉਭਰੇਗੀ ਅਤੇ ਆਉਣ ਵਾਲੇ ਸਮੇਂ ’ਚ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਏਗੀ। ਭਰੋਵਾਲ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ, ‘ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ਵਿਚ ਭਾਜਪਾ ਦੇ ਕਮਲ ਦਾ ਫੁੱਲ ਖਿੜਾਵਾਂਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਕਰਾਂਗੇ’। ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਇਸ ਮੌਕੇ ਕਾਰਜਕਾਰਨੀ ਮੈਂਬਰ ਸ਼ੁਭਾਸ਼ ਚੰਦਰ ਬਾਠ, ਸਰਕਲ ਚੋਹਲਾ ਸਾਹਿਬ ਦੇ ਪ੍ਰਧਾਨ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਜਵਾਹਰ ਨਈਅਰ, ਗੋਇੰਦਵਾਲ ਸਾਹਿਬ ਸਰਕਲ ਦੇ ਪ੍ਰਧਾਨ ਨਰਿੰਦਰ ਸਿੰਘ ਕੱਲਾ, ਜ਼ਿਲ੍ਹਾ ਸਕੱਤਰ ਹਰਮਨਦੀਪ ਸਿੰਘ, ਖਡੂਰ ਸਾਹਿਬ ਸਰਕਲ ਦੇ ਜਨਰਲ ਸਕੱਤਰ ਨਿਸ਼ਾਨ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਮੀਤ ਪ੍ਰਧਾਨ ਬਾਬਾ ਸਵਰਨ ਸਿੰਘ, ਬਲਵਿੰਦਰ ਸਿੰਘ ਰੈਸ਼ੀਆਣਾ, ਕਿਸਾਨ ਵਿੰਗ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਡੂਰ ਸਾਹਿਬ, ਸੁਖਵੰਤ ਸਿੰਘ ਖਡੂਰ ਸਾਹਿਬ, ਭੁਪਿੰਦਰ ਸਿੰਘ ਟੀਟੂ, ਤਰਸੇਮ ਸਿੰਘ ਛਾਪੜੀਸਾਹਿਬ, ਐੱਸਸੀ ਮੋਰਚੇ ਦੇ ਪ੍ਰਦੇਸ਼ ਕਮੇਟੀ ਮੈਂਬਰ ਠੇਕੇਦਾਰ ਸੁਖਜਿੰਦਰ ਸਿੰਘ, ਬਲਰਾਜ ਸਿੰਘ ਬ੍ਰਹਮਪੁਰਾ, ਜਗਜੀਤ ਸਿੰਘ ਸੰਗਤਪੁਰਾ, ਚੰਦ ਸਿੰਘ ਬ੍ਰਹਮਪੁਰਾ, ਸਰਕਲ ਪ੍ਰਧਾਨ ਐੱਸਸੀ ਮੋਰਚਾ ਰਾਜਵਿੰਦਰ ਸਿੰਘ ਧੂੰਦਾ, ਵਰਿੰਦਰਪਾਲ ਸਿੰਘ, ਜਤਿੰਦਰ ਸਿੰਘ, ਆਦਿ ਸੈਂਕੜੇ ਵਰਕਰ ਹਾਜ਼ਰ ਸਨ।