ਫਿਰੌਤੀ ਲਈ ਗੋਲੀਬਾਰੀ ਕਰਨ ਦੇ ਮਾਮਲਿਆਂ ’ਚ ਲੋੜੀਂਦਾ ਮੁਲਜ਼ਮ ਮੁਕਾਬਲੇ ਉਪਰੰਤ ਕਾਬੂ ਫਿਰੌਤੀ ਲਈ ਗੋਲੀਬਾਰੀ ਕਰਨ ਦੇ ਮਾਮਲਿਆਂ ’ਚ ਲੋੜੀਂਦਾ ਮੁਲਜ਼ਮ ਮੁਕਾਬਲੇ ਉਪਰੰਤ ਕਾਬੂ
Publish Date: Fri, 23 Oct 2026 07:15 PM (IST)
Updated Date: Fri, 23 Oct 2026 07:18 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਇਲਾਕੇ ਫ਼ਿਰੌਤੀ ਲਈ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਉਸ ਦਾ ਸਾਥੀ ਫਰਾਰ ਹੋ ਗਿਆ। ਜ਼ਖ਼ਮੀ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਪਾਰਟੀ ‘ਤੇ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ। ਮੌਕੇ ‘ਤੇ ਪਹੁੰਚੇ ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਸਾਹਿਬ ਦੀ ਇਕ ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਗੋਇੰਦਵਾਲ ਸਾਹਿਬ ਇਲਾਕੇ ’ਚ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ, ਟੀਮ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੈਦਲ ਜਾਂਦੇ ਦੇਖਿਆ ਅਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲੈਣ ਵਾਸਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਇਕ ਸ਼ੱਕੀ ਵਿਅਕਤੀ ਨੇ ਪੁਲਿਸ ਪਾਰਟੀ ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਨੇ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇਕ ਸ਼ੱਕੀ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਦੋਂਕਿ ਉਸਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਫਰਾਰ ਮੁਲਜ਼ਮ ਦੀ ਭਾਲ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਇਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੌਕੇ ਤੋਂ ਇਕ ਨਾਜਾਇਜ਼ ਹਥਿਆਰ ਬਰਾਮਦ ਕੀਤਾ ਗਿਆ ਹੈ। ਜ਼ਖ਼ਮੀ ਮੁਲਜ਼ਮ ਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁੱਛਗਿੱਛ ਦੌਰਾਨ, ਜ਼ਖ਼ਮੀ ਮੁਲਜ਼ਮ ਦੀ ਪਛਾਣ ਮਨਪ੍ਰੀਤ ਉਰਫ਼ ਮੰਨਾ, ਵਾਸੀ ਖਵਾਸਪੁਰ ਵਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਥਾਣਾ ਗੋਇੰਦਵਾਲ ਸਾਹਿਬ ਦੇ ਇਲਾਕੇ ਵਿਚ ਫਿਰੌਤੀ ਲਈ ਕੀਤੀ ਗਈ ਗੋਲੀਬਾਰੀ ਦੀਆਂ ਤਿੰਨ ਹਾਲੀਆ ਘਟਨਾਵਾਂ ਵਿਚ ਸ਼ਾਮਿਲ ਹੋ ਸਕਦਾ ਹੈ। ਇਨ੍ਹਾਂ ਮਾਮਲਿਆਂ ਵਿਚ ਉਸ ਦੀ ਭੂਮਿਕਾ ਦਾ ਪਤਾ ਲਗਾਉਣ ਅਤੇ ਹੋਰ ਸ਼ਾਮਿਲ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਅਤੇ ਪੁੱਛਗਿੱਛ ਕੀਤੀ ਜਾਵੇਗੀ। ਫਰਾਰ ਸਾਥੀ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਘਟਨਾ ਦੇ ਪੂਰੇ ਹਾਲਾਤਾਂ ਅਤੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਚੱਲ ਰਹੀ ਹੈ।