ਸਰਪੰਚ ਅਸ਼ਵਨੀ ਦੇਵਗਨ ਕਤਲ ਕਾਂਡ, ਪੁਲਿਸ ਨੇ ਸ਼ੂਟਰਾਂ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਜਾਰੀ ਸਰਪੰਚ ਅਸ਼ਵਨੀ ਦੇਵਗਨ ਕਤਲ ਕਾਂਡ, ਪੁਲਿਸ ਨੇ ਸ਼ੂਟਰਾਂ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਜਾਰੀ
Publish Date: Fri, 23 Oct 2026 08:52 PM (IST)
Updated Date: Fri, 23 Oct 2026 08:54 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਮਾਮਲੇ ’ਚ ਪੁਲਿਸ ਵੱਲੋਂ ਲੋੜੀਂਦੇ ਤਿੰਨ ਮੁਲਜ਼ਮਾਂ ਦੀਆਂ ਨਵੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਇਨ੍ਹਾਂ ਦੀ ਭਾਲ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਅਧਿਕਾਰੀਆਂ ਦੀ ਅਪੀਲ ਹੈ ਕਿ ਜੇਕਰ ਕਿਸੇ ਵਿਅਕਤੀ ਕੋਲ ਮੁਲਜ਼ਮਾਂ ਦੇ ਟਿਕਾਣੇ ਜਾਂ ਉਨ੍ਹਾਂ ਦੀ ਆਵਾਜਾਈ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਮਿਲੀ ਜਾਣਕਾਰੀ ਅਨੁਸਾਰ, ਤੂਤ ਕਤਲ ਮਾਮਲੇ ਵਿਚ ਲੋੜੀਂਦੇ ਤਿੰਨੋਂ ਮੁਲਜ਼ਮਾਂ ਦੇ ਬੁਲੇਟ ਮੋਟਰਸਾਈਕਲ ’ਤੇ ਘੁੰਮਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਪਿੰਡ ਕਾਦੀਆਂ, ਬਟਾਲਾ ਨੇੜੇ ਆਖ਼ਰੀ ਵਾਰ ਦੇਖਿਆ ਗਿਆ ਸੀ। ਇਸ ਸੂਚਨਾ ਦੇ ਮੱਦੇਨਜ਼ਰ ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਤਕ ਪਹੁੰਚਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਪੁਲਿਸ ਵੱਲੋਂ ਜਾਰੀ ਕੀਤੀਆਂ ਨਵੀਆਂ ਤਸਵੀਰਾਂ ਦਾ ਮਕਸਦ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭਾਲ ਵਿਚ ਮਦਦ ਲੈਣਾ ਹੈ। ਜੇਕਰ ਕਿਸੇ ਨੂੰ ਇਹ ਵਿਅਕਤੀ ਦਿਖਾਈ ਦੇਣ ਜਾਂ ਇਨ੍ਹਾਂ ਦੇ ਮੌਜੂਦਾ ਟਿਕਾਣੇ, ਆਉਣ-ਜਾਣ ਜਾਂ ਮੋਟਰਸਾਈਕਲ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਹੇਠ ਲਿਖੇ ਪੁਲਿਸ ਨੰਬਰਾਂ ’ਤੇ ਸੰਪਰਕ ਕਰ ਸਕਦਾ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੇ ਤਾਂ ਡੀਐੱਸਪੀ ਡੀ 98141-49418, ਡੀਐੱਸਪੀ ਪੱਟੀ 97800-03334,ਇੰਚਾਰਜ ਸੋਸ਼ਲ ਮੀਡੀਆ 98775-38041, ਪੁਲਿਸ ਕੰਟਰੋਲ ਰੂਮ ਤਰਨਤਾਰਨ ਦੇ ਨੰਬਰ 87250-21100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੁਲਜ਼ਮਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ’ਤੇ ਬਿਨਾਂ ਦੇਰੀ ਉਪਰੋਕਤ ਨੰਬਰਾਂ ’ਤੇ ਸੂਚਿਤ ਕੀਤਾ ਜਾਵੇ। ਆਪਣੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਜਾਣਕਾਰੀ ਸਿੱਧੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ।