ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਆਗੂਆਂ ਸਣੇ ਸੁਣਿਆ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਆਗੂਆਂ ਸਮੇਤ ਸੁਣਿਆ ਪ੍ਰਧਾਨ ਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ
Publish Date: Sun, 25 Oct 2026 04:46 PM (IST)
Updated Date: Sun, 25 Oct 2026 04:49 PM (IST)
ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਹਨੀ ਅਤੇ ਜ਼ਿਲ੍ਹਾ ਲੀਡਰਸ਼ਿਪ ਨੇ ਕੀਤੀ ਵਿਸ਼ੇਸ਼ ਸ਼ਿਰਕਤ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ’ਚ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ, ਤਰਨਤਾਰਨ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ 139ਵਾਂ ਪ੍ਰੋਗਰਾਮ ਸਮੂਹ ਪਾਰਟੀ ਸਾਥੀਆਂ ਵੱਲੋਂ ਇਕੱਠੇ ਬੈਠ ਕੇ ਸੁਣਿਆ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਹਨੀ ਸਮੇਤ ਜ਼ਿਲ੍ਹਾ ਲੀਡਰਸ਼ਿਪ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਸਦਾਨੰਦ ਚੋਪੜਾ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਇਕ ਰੇਡੀਓ ਪ੍ਰੋਗਰਾਮ ਨਹੀਂ, ਸਗੋਂ ਦੇਸ਼ ਦੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ਅਤੇ ਸਮਾਜ ’ਚ ਚੰਗੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਦਾ ਇਕ ਮਹੱਤਵਪੂਰਨ ਮਾਧਿਅਮ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਰਹਿਣ ਵਾਲੇ ਲੋਕਾਂ ਦੇ ਪ੍ਰੇਰਨਾਦਾਇਕ ਕਾਰਜਾਂ, ਸਮਾਜ ਸੇਵਾ, ਨਵੀਆਂ ਪਹਿਲਕਦਮੀਆਂ ਅਤੇ ਰਾਸ਼ਟਰ ਨਿਰਮਾਣ ’ਚ ਪਾਏ ਜਾ ਰਹੇ ਯੋਗਦਾਨ ਨੂੰ ਦੇਸ਼ ਵਾਸੀਆਂ ਨਾਲ ਸਾਂਝਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਸਲ ਤਾਕਤ ਉਸ ਦੇ ਲੋਕਾਂ ’ਚ ਵੱਸਦੀ ਹੈ। ਜਦੋਂ ਆਮ ਨਾਗਰਿਕ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸਮਾਜ ਦੀ ਬਿਹਤਰੀ ਲਈ ਕੰਮ ਕਰਦੇ ਹਨ, ਤਾਂ ਉਨ੍ਹਾਂ ਦੇ ਯਤਨ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ। ‘ਮਨ ਕੀ ਬਾਤ’ ਵਰਗੇ ਪ੍ਰੋਗਰਾਮ ਅਜਿਹੀਆਂ ਪ੍ਰੇਰਨਾਦਾਇਕ ਉਦਾਹਰਨਾਂ ਨੂੰ ਸਾਹਮਣੇ ਲਿਆਉਂਦੇ ਹਨ ਅਤੇ ਲੋਕਾਂ ’ਚ ਦੇਸ਼ ਪ੍ਰਤੀ ਜ਼ਿੰਮੇਵਾਰੀ, ਸਮਾਜਿਕ ਸੇਵਾ ਅਤੇ ਸਕਾਰਾਤਮਕ ਸੋਚ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸੰਧੂ ਨੇ ਅੱਗੇ ਕਿਹਾ ਕਿ ਦੇਸ਼ ਦਾ ਸਰਵਪੱਖੀ ਵਿਕਾਸ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਹਰ ਨਾਗਰਿਕ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਜਾਗਰੂਕ ਰਹਿੰਦਿਆਂ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਾਨੂੰ ਆਪਣੇ ਆਲੇ-ਦੁਆਲੇ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਸਮਾਜ ਸੇਵਾ, ਮਿਹਨਤ ਅਤੇ ਦੇਸ਼ ਭਗਤੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਹਨੀ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕੱਠੇ ਬੈਠ ਕੇ ਰਾਸ਼ਟਰੀ ਮੁੱਦਿਆਂ ’ਤੇ ਵਿਚਾਰ ਕਰਨ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਮੌਕਾ ਦਿੰਦੇ ਹਨ। ਪਾਰਟੀ ਦਾ ਹਰ ਵਰਕਰ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਲੋਕ-ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ, ਸਮਾਜਿਕ ਸਰੋਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣਾ ਹੈ। ਉਨ੍ਹਾਂ ਸਮੂਹ ਪਾਰਟੀ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਇਲਾਕਿਆਂ ਵਿਚ ਲੋਕ-ਭਲਾਈ ਦੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ’ਚ ਏਕਤਾ, ਭਾਈਚਾਰਕ ਸਾਂਝ ਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਦਾ ਸੁਪਨਾ ਸਾਕਾਰ ਕਰਨ ਲਈ ਹਰੇਕ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ। ਸਾਨੂੰ ਸਾਰਿਆਂ ਨੂੰ ਮਿਲਜੁਲ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ। ਨੌਜਵਾਨਾਂ ਨੂੰ ਨਵੀਆਂ ਸੋਚਾਂ, ਨਵੀਆਂ ਤਕਨੀਕਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਅੰਤ ਵਿਚ ਹਰਜੀਤ ਸਿੰਘ ਸੰਧੂ ਨੇ ਪ੍ਰੋਗਰਾਮ ’ਚ ਸ਼ਿਰਕਤ ਕਰਨ ਵਾਲੇ ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਹਨੀ ਅਤੇ ਸਮੂਹ ਪਾਰਟੀ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਦੇਸ਼ ਅਤੇ ਸਮਾਜ ਦੀ ਸੇਵਾ ਲਈ ਹੋਰ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਮੂਹ ਪਾਰਟੀ ਸਾਥੀ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰਾਂ ਨੂੰ ਸੁਣਿਆ। ਇਸ ਮੌਕੇ ਤਰਨਤਾਰਨ ਸ਼ਹਿਰ ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਕਰਮਜੀਤ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਡਾ. ਸੁਖਵੰਤ ਸਿੰਘ, ਡਾ. ਸੁਖਦੇਵ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਮਨਿਓਰਟੀ ਮੋਰਚਾ ਪ੍ਰਧਾਨ ਸਲੀਮ ਅਹਿਮਦ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਐਡਵੋਕੇਟ ਬਿਕਰਮ ਅਰੋੜਾ, ਸਕੱਤਰ ਹਰਜੀਤ ਸਿੰਘ ਕੰਗ, ਅਮਨ ਅਰੋੜਾ, ਮੇਜਰ ਸਿੰਘ, ਐੱਸਸੀ ਮੋਰਚਾ ਸੂਬਾਈ ਆਗੂ ਜੱਬਰ ਸਿੰਘ, ਸਾਬਕਾ ਸਰਪੰਚ ਮਨਜਿੰਦਰ ਸਿੰਘ ਵਿਰਕ, ਅਮਰੀਕ ਸਿੰਘ, ਰਾਮੇਸ਼ ਕਲਸੀ, ਲੱਕੀ ਜੋਸ਼ੀ, ਜਸਵਿੰਦਰ ਸਿੰਘ, ਅਮਨ ਸ਼ਰਮਾ, ਸੋਨੂੰ ਸੇਤੀਆਂ, ਪਰਮਜੀਤ ਸਿੰਘ, ਲਲਿਤ ਕੁਮਾਰ, ਸੂਬੇਦਾਰ ਜਸਪਾਲ ਸਿੰਘ, ਦਲਬੀਰ ਸਿੰਘ, ਗੁਰਮੀਤ ਸਿੰਘ ਭੁੱਚਰ, ਗੁਰਸੇਵਕ ਸਿੰਘ, ਕਸ਼ਮੀਰੀ ਲਾਲ, ਲਖਵਿੰਦਰ ਸਿੰਘ ਤੋਂ ਇਲਾਵਾ ਭਾਜਪਾ ਦੇ ਸੈਂਕੜੇ ਆਗੂ ਮੌਜੂਦ ਸਨ।