ਤਰਨਤਾਰਨ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਅੱਧਾ ਦਰਜਨ ਤੋਂ ਵੱਧ ਮਾਮਲੇ ਦਰਜ ਤਰਨਤਾਰਨ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਅੱਧਾ ਦਰਜਨ ਤੋਂ ਵੱਧ ਮਾਮਲੇ ਦਰਜ
Publish Date: Sun, 25 Oct 2026 08:30 PM (IST)
Updated Date: Sun, 25 Oct 2026 08:31 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ’ਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਸਬੰਧੀ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਣਿਆਂ ’ਚ ਸੱਤ ਮੁਕੱਦਮੇਂ ਦਰਜ ਕੀਤੇ ਹਨ। ਜਿਨ੍ਹਾਂ ਵਿਚ ਕਈ ਕਿਸਾਨਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਏਐੱਸਆਈ ਰਣਜੀਤ ਕੌਰ ਨੇ ਦੱਸਿਆ ਕਿ ਸਤਿੰਦਰ ਸਿੰਘ ਕਲੱਸਟਰ ਅਫਸਰ ਬਲਾਕ ਗੰਡੀਵਿੰਡ ਦੀ ਸ਼ਿਕਾਇਤ ’ਤੇ ਪ੍ਰਭਰੂਪ ਸਿੰਗ ਪੁੱਤਰ ਰਣਧੀਰ ਸਿੰਗ ਵਾਸੀ ਠੱਠੀ ਸੋਹਲ ਖਿਲਾਫ ਪਰਾਲੀ ਸਾੜਨ ਸਬੰਦੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏਐੱਸਆਈ ਲਖਬੀਰ ਸਿੰਘ ਮੁਤਾਬਿਕ ਹਰਪਾਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੁਰਸਿੰਘ ਵਲੋਂ ਪਰਾਲੀ ਸਾੜੇ ਜਾਣ ਕਰਕੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਕੱਚਾ ਪੱਕਾ ਦੇ ਸਬ ਇਸੰਪੈਕਟਰ ਹਰਦੀਪ ਕੁਮਾਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਨੂੰ ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ ਅਤੇ ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਗੁਰਸ਼ਿੰਦਰ ਸਿੰਘ ਨੇ ਦੱਸਿਆ ਕਿ ਕਲਸੀਆਂ ਖੁਰਦ ਦੀ ਡਰੇਨ ਕੋਲ ਪਰਾਲੀ ਸਾੜਨ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਸਥਾਨਕ ਆਸਲ ਰੋਡ ’ਤੇ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਈ, ਜਿਸਦੇ ਚੱਲਦਿਆਂ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਜਦੋਂਕਿ ਥਾਣਾ ਗੋਇੰਦਵਾਲ ਸਾਹਿਬ ਦੇ ਏਐੱਸਆਈ ਨਿਸ਼ਾਨ ਸਿੰਘ ਮੁਤਾਬਿਕ ਮਿਲਖਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਖਿਲਾਫ ਪਰਾਲੀ ਸਾੜਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਚੋਹਲਾ ਸਾਹਿਬ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਕਲੱਸਟਰ ਅਫਸਰ ਅਮਰਦੀਪ ਸਿੰਘ ਵਲੋਂ ਜਾਰੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪਰਗਟ ਸਿੰਗ ਪੁੱਤਰ ਬਲਵੰਤ ਸਿੰਘ ਵਾਸੀ ਚੋਹਲਾ ਸਾਹਿਬ ਵਿਰੱਧ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਏ ਜਾਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਤੇ ਪ੍ਰਸ਼ਾਸਨਿਕ ਅਧਿਕਾਰੀ ਕਈ ਦਿਨਾਂ ਤੋਂ ਖੁਦ ਖੇਤਾਂ ਤਕ ਪਹੁੰਚ ਕਰਕੇ ਜਿਥੇ ਰਹਿੰਦ ਖੂੰਹਦ ਨੂੰ ਲਗਾਈ ਗਈ ਅੱਗ ਨੂੰ ਬੁਝਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਵੀ ਕਰ ਰਹੇ ਹਨ। ਪਰ ਬਾਵਜੂਦ ਇਸਦੇ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।