ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤੀ ਸ਼ੋਭਾ ਯਾਤਰਾ ’ਚ ਸ਼ਮੂਲੀਅਤ ਭਾਜਪਾ ਦੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤੀ ਸ਼ੋਭਾ ਯਾਤਰਾ ’ਚ ਸ਼ਮੂਲੀਅਤ
Publish Date: Mon, 26 Oct 2026 07:07 PM (IST)
Updated Date: Mon, 26 Oct 2026 07:10 PM (IST)
ਸ਼ਹਿਰ ਅਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਦਿੱਤਾ ਸੰਦੇਸ਼ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੇ ਮੌਕੇ ’ਤੇ ਤਰਨਤਾਰਨ ਸ਼ਹਿਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਗਈ ਸ਼ੋਭਾ ਯਾਤਰਾ ’ਚ ਭਾਜਪਾ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ, ਤਰਨਤਾਰਨ ਨੇ ਆਪਣੇ ਸਾਥੀਆਂ ਸਣੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ’ਚ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ ਅਤੇ ਸਮੂਹ ਸ਼ਹਿਰ ਵਾਸੀਆਂ ਸਮੇਤ ਪੰਜਾਬ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜ਼ਿਲ੍ਹਾ ਲੀਡਰਸ਼ਿਪ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਸਦਾਨੰਦ ਚੋਪੜਾ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵੱਲੋਂ ਰਚੀ ਗਈ ਪਵਿੱਤਰ ਰਾਮਾਇਣ ਸਾਨੂੰ ਸੱਚਾਈ, ਧਰਮ, ਮਰਿਆਦਾ, ਤਿਆਗ, ਸੇਵਾ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਸਿੱਖਿਆ ਦਿੰਦੀ ਹੈ। ਭਗਵਾਨ ਵਾਲਮੀਕਿ ਜੀ ਨੇ ਆਪਣੀ ਵਿਚਾਰਧਾਰਾ ਤੇ ਰਚਨਾਵਾਂ ਰਾਹੀਂ ਮਨੁੱਖੀ ਜੀਵਨ ਦੇ ਉੱਚੇ ਆਦਰਸ਼ਾਂ ਨੂੰ ਉਜਾਗਰ ਕੀਤਾ, ਜੋ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਨੂੰ ਆਪਣੇ ਜੀਵਨ ’ਚ ਗਿਆਨ, ਸੱਚਾਈ ਅਤੇ ਚੰਗੇ ਕਰਮਾਂ ਨੂੰ ਮਹੱਤਵ ਦੇਣਾ ਚਾਹੀਦਾ ਹੈ। ਸਮਾਜ ਦੀ ਤਰੱਕੀ ਲਈ ਆਪਸੀ ਪਿਆਰ, ਸਤਿਕਾਰ, ਬਰਾਬਰੀ ਅਤੇ ਭਾਈਚਾਰਕ ਸਾਂਝ ਬਹੁਤ ਜ਼ਰੂਰੀ ਹਨ। ਸਾਨੂੰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਪੁਰਖਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ’ਚ ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਤਰਨਤਾਰਨ ਸ਼ਹਿਰ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਈ ਗਈ ਸ਼ੋਭਾ ਯਾਤਰਾ ਧਾਰਮਿਕ ਸ਼ਰਧਾ, ਸਮਾਜਿਕ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਹੈ ਕਿ ਅਸੀਂ ਆਪਣੇ ਮਹਾਨ ਰਹਿਬਰਾਂ ਦੀਆਂ ਸਿੱਖਿਆਵਾਂ ਨੂੰ ਸਿਰਫ਼ ਸਮਾਗਮਾਂ ਤਕ ਸੀਮਤ ਨਾ ਰੱਖੀਏ, ਸਗੋਂ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਵੀ ਅਪਣਾਈਏ। ਸਮਾਜ ਵਿੱਚੋਂ ਨਫ਼ਰਤ, ਭੇਦਭਾਵ ਅਤੇ ਆਪਸੀ ਦੂਰੀਆਂ ਨੂੰ ਦੂਰ ਕਰਕੇ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਜਦੋਂ ਸਮਾਜ ਦੇ ਸਾਰੇ ਵਰਗ ਆਪਸੀ ਸਦਭਾਵਨਾ ਨਾਲ ਅੱਗੇ ਵਧਦੇ ਹਨ, ਤਾਂ ਦੇਸ਼ ਅਤੇ ਸੂਬੇ ਦੀ ਤਰੱਕੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਾਮਨਾ ਕੀਤੀ ਕਿ ਇਹ ਪਵਿੱਤਰ ਦਿਹਾੜਾ ਸਮੁੱਚੇ ਪੰਜਾਬ ਵਿਚ ਸ਼ਾਂਤੀ, ਖ਼ੁਸ਼ਹਾਲੀ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਅਸੀਂ ਇਕ ਅਜਿਹੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ, ਜਿਥੇ ਹਰ ਵਿਅਕਤੀ ਨੂੰ ਸਤਿਕਾਰ ਮਿਲੇ ਅਤੇ ਸਾਰੇ ਲੋਕ ਮਿਲਜੁਲ ਕੇ ਤਰੱਕੀ ਦੇ ਰਾਹ ’ਤੇ ਅੱਗੇ ਵਧਣ। ਅੰਤ ਵਿਚ ਹਰਜੀਤ ਸਿੰਘ ਸੰਧੂ ਨੇ ਇਕ ਵਾਰ ਫਿਰ ਤਰਨਤਾਰਨ ਸ਼ਹਿਰ ਦੇ ਸਮੂਹ ਨਿਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਭ ਦੇ ਜੀਵਨ ’ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਤਰਨਤਾਰਨ ਸ਼ਹਿਰ ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਕਰਮਜੀਤ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਡਾ. ਸੁਖਵੰਤ ਸਿੰਘ, ਡਾ. ਸੁਖਦੇਵ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਮਨਿਓਰਟੀ ਮੋਰਚਾ ਪ੍ਰਧਾਨ ਸਲੀਮ ਅਹਿਮਦ, ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਐਡਵੋਕੇਟ ਬਿਕਰਮ ਅਰੋੜਾ, ਸਕੱਤਰ ਹਰਜੀਤ ਸਿੰਘ ਕੰਗ, ਅਮਨ ਅਰੋੜਾ, ਮੇਜਰ ਸਿੰਘ, ਐੱਸਸੀ ਮੋਰਚਾ ਸੂਬਾਈ ਆਗੂ ਜੱਬਰ ਸਿੰਘ, ਰਾਮੇਸ਼ ਕਲਸੀ, ਲੱਕੀ ਜੋਸ਼ੀ, ਜਸਵਿੰਦਰ ਸਿੰਘ, ਅਮਨ ਸ਼ਰਮਾ, ਸੋਨੂੰ ਸੇਤੀਆਂ, ਪਰਮਜੀਤ ਸਿੰਘ, ਲਲਿਤ ਕੁਮਾਰ ਆਦਿ ਆਗੂ ਮੌਜੂਦ ਸਨ।