ਪੁਰਾਣੀ ਰੰਜਿਸ਼ ’ਚ ਨੌਜਵਾਨ ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ ਪੁਰਾਣੀ ਰੰਜਿਸ਼ ’ਚ ਨੌਜਵਾਨ ਤੇ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਖਮੀ
Publish Date: Mon, 26 Oct 2026 07:55 PM (IST)
Updated Date: Mon, 26 Oct 2026 07:58 PM (IST)
- ਪੀੜਤ ਪਰਿਵਾਰ ਨੇ ਮੰਗਿਆ ਇਨਸਾਫ - ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ : ਚੌਕੀ ਇੰਚਾਰਜ ਕਿਰਪਾਲ ਸਿੰਘ ਰੰਧਾਵਾ, •ਪੰਜਾਬੀ ਜਾਗਰਣ ਹਰੀਕੇ ਪੱਤਣ : ਪਿੰਡ ਸਭਰਾ ਦੇ ਰਹਿਣ ਵਾਲੇ ਇਕ ਨੌਜਵਾਨ ’ਤੇ ਪੁਰਾਣੀ ਰੰਜਿਸ਼ ਦੇ ਤਹਿਤ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕੀਤੇ ਨੌਜਵਾਨ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਇਲਾਕੇ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਪੁੱਤਰ ਲਛਮਣ ਸਿੰਘ ਨੇ ਦੱਸਿਆ ਕਿ ਉਸਦੇ ਦੋ ਲੜਕੇ ਹਨ ਸਤਨਾਮ ਸਿੰਘ ਤੇ ਲਵਪ੍ਰੀਤ ਸਿੰਘ। ਉਹ ਤੇ ਉਸਦੇ ਦੋਵੇਂ ਲੜਕੇ ਭੱਠੇ ’ਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦੇ ਹਨ। ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੋਟਾ ਲੜਕਾ ਲਵਪ੍ਰੀਤ ਸਿੰਘ ਜੋ ਵਿਆਹਿਆਂ ਹੋਇਆ ਹੈ, ਉੱਪਰ 14 ਅਕਤੂਬਰ ਨੂੰ ਸ਼ਾਮ ਕਰੀਬ 3 ਵਜੇ ਉਨ੍ਹਾਂ ਦੇ ਗਵਾਂਢੀਆਂ ਨੇ ਪੁਰਾਣੀ ਰੰਜਿਸ਼ ’ਚ ਦੋ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਨਾਲ ਤੇਜ਼ਧਾਰ ਹਥਿਆਰਾਂ, ਰਾਡਾਂ ਤੇ ਪਿਸਤੌਲਾ ਸਮੇਤ ਘਰ ’ਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਉਸਦੇ ਲੜਕੇ ਨੂੰ ਗੰਭੀਰ ਜ਼ਖ਼ਮੀ ਕਰਕੇ ਉਕਤ ਵਿਅਕਤੀ ਭੱਜ ਗਏ। ਸੁਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਉਹ ਲਵਪ੍ਰੀਤ ਸਿੰਘ ਨੂੰ ਜ਼ਖ਼ਮੀ ਹਾਲਤ ’ਚ ਲੈ ਕੇ ਸਿਵਲ ਹਸਪਤਾਲ ਘਰਿਆਲਾ, ਸਿਵਲ ਹਸਪਤਾਲ ਪੱਟੀ ਅਤੇ ਸਿਵਲ ਹਸਪਤਾਲ ਤਰਨਤਾਰਨ ਲੈਕੇ ਗਏ ਪਰ ਲਵਪ੍ਰੀਤ ਸਿੰਘ ਦੇ ਸੱਟਾਂ ਜਿਆਦਾ ਗੰਭੀਰ ਹੋਣ ਕਰਕੇ ਉਸਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਸੁਰਿੰਦਰ ਸਿੰਘ ਨੇ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਕਤ ਵਿਅਕਤੀਆਂ ਵਲੋਂ ਉਸਦੇ ਲੜਕੇ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਹੈ ਤੇ ਫਿਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਦੋਂ ਪੁਲਿਸ ਚੌਕੀ ਸਭਰਾ ਦੇ ਇੰਚਾਰਜ ਏਐੱਸਆਈ ਗੁਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡਾਕਟਰੀ ਰਿਪੋਰਟ ਹਾਸਿਲ ਕਰ ਲਈ ਗਈ ਹੈ ਤੇ ਪੀੜਤ ਦੇ ਬਿਆਨ ਕਲਮਬੰਦ ਕਰਨ ਲਏ ਗਏ ਹਨ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।