ਫਿਰਕੂ ਤਾਕਤਾਂ ਖ਼ਿਲਾਫ਼ ਚੋਣਾਂ ’ਚ ਪੂਰਾ ਤਾਣ ਲਾਵੇਗੀ ਆਰਐੱਮਪੀਆਈ : ਮੱਲਾ ਆਰਐੱਮਪੀਆਈ ਤਹਿਸੀਲ ਖਡੂਰ ਸਾਹਿਬ ਦੀ ਜਨਰਲ ਬਾਡੀ ਮੀਟਿੰਗ ਪਿੰਡ ਤੁੜ ’ਚ ਹੋਈ
Publish Date: Tue, 27 Oct 2026 04:30 PM (IST)
Updated Date: Wed, 28 Oct 2026 04:01 AM (IST)
ਆਰਐੱਮਪੀਆਈ ਤਹਿਸੀਲ ਖਡੂਰ ਸਾਹਿਬ ਦੀ ਜਨਰਲ ਬਾਡੀ ਮੀਟਿੰਗ ਜਾਮਾਰਾਏ ’ਚ 18 ਨਵੰਬਰ ਨੂੰ ਹੋਵੇਗੀ ਰਾਜਨੀਤਕ ਕਾਨਫਰੰਸ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਆਰਐੱਮਪੀਆਈ ਤਹਿਸੀਲ ਖਡੂਰ ਸਾਹਿਬ ਦੀ ਜਨਰਲ ਬਾਡੀ ਮੀਟਿੰਗ ਪਿੰਡ ਤੁੜ ਵਿਖੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪਾਰਟੀ ਦੇ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਦੇਸ਼ ਤੇ ਪੰਜਾਬ ਦੇ ਰਾਜਨੀਤਕ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੁਖਤਾਰ ਸਿੰਘ ਮੱਲਾ ਨੇ ਕਿਹਾ ਕਿ ਆਰਐੱਮਪੀਆਈ ਫਿਰਕੂ ਤਾਕਤਾਂ ਨੂੰ ਚੋਣਾਂ ’ਚ ਹਰਾਉਣ ਲਈ ਪੂਰਾ ਜ਼ੋਰ ਲਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਫਿਰਕੂ ਏਜੰਡੇ ਨੂੰ ਅੱਗੇ ਵਧਾ ਰਹੀ ਹੈ, ਜਿਸ ਕਾਰਨ ਘੱਟ ਗਿਣਤੀਆਂ, ਦਲਿਤਾਂ, ਮੁਸਲਮਾਨਾਂ, ਇਸਾਈਆਂ ਤੇ ਔਰਤਾਂ ਵਿਰੁੱਧ ਜ਼ਬਰ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਐੱਸਆਈਆਰ ਦੇ ਸੰਦਰਭ ’ਚ ਵੋਟਾਂ ਦੀ ਪਾਰਦਰਸ਼ਤਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਨੀਂਹ ਹੈ ਤੇ ਇਸ ਦੀ ਰਾਖੀ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਧਰਮ ਨਿਰਪੱਖ ਤੇ ਜਮਹੂਰੀ ਤਾਕਤਾਂ ਅਜਿਹੇ ਕਦਮਾਂ ਦਾ ਵਿਰੋਧ ਕਰਨਗੀਆਂ। ਪੰਜਾਬ ’ਚ ਨਸ਼ਿਆਂ ਦੇ ਮੁੱਦੇ ’ਤੇ ਮੱਲਾ ਨੇ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਨੂੰ ਘੇਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਿਆਂ ਖ਼ਿਲਾਫ਼ ਬਿਆਨ ਦੇਣ ਦੇ ਬਾਵਜੂਦ ਸਰਹੱਦੀ ਖੇਤਰਾਂ ਰਾਹੀਂ ਸਿੰਥੈਟਿਕ ਨਸ਼ਿਆਂ ਦੀ ਆਮਦ ਰੋਕਣ ਲਈ ਠੋਸ ਨਤੀਜੇ ਸਾਹਮਣੇ ਨਹੀਂ ਆ ਰਹੇ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਵੀ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹਿਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਤਹਿਸੀਲ ਸਕੱਤਰ ਸੁਲੱਖਣ ਸਿੰਘ ਤੁੜ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ 18 ਨਵੰਬਰ ਨੂੰ ਹਲਕਾ ਖਡੂਰ ਸਾਹਿਬ ਦੇ ਪਿੰਡ ਜਾਮਾਰਾਏ ਵਿਖੇ ਰਾਜਨੀਤਕ ਕਾਨਫਰੰਸ ਕੀਤੀ ਜਾਵੇਗੀ। ਇਸ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਆਰਐੱਮਪੀਆਈ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਵਿਧਾਨ ਸਭਾ ਚੋਣ ਲੜੀ ਜਾਵੇਗੀ। ਇਸ ਮੌਕੇ ਕੁਲਵਿੰਦਰ ਕੌਰ ਖਡੂਰ ਸਾਹਿਬ, ਰੇਸ਼ਮ ਸਿੰਘ ਫੈਲੋਕੇ, ਦਾਰਾ ਸਿੰਘ ਮੁੰਡਾ ਪਿੰਡ, ਜਸਬੀਰ ਸਿੰਘ ਵੈਰੋਵਾਲ, ਸਰਬਜੀਤ ਸਿੰਘ ਭਰੋਵਾਲ, ਸੁਖਵੰਤ ਸਿੰਘ ਛਾਪੜੀ ਸਾਹਿਬ, ਨਰਿੰਦਰ ਸਿੰਘ ਤੁੜ, ਝਿਰਮਲ ਸਿੰਘ ਬਾਣੀਆ, ਚਰਨ ਕੌਰ ਖਡੂਰ ਸਾਹਿਬ, ਸਰਵਣ ਸਿੰਘ ਜਾਮਾਰਾਏ, ਲਖਬੀਰ ਸਿੰਘ ਲਵਾਰ, ਨਿਰਵੈਲ ਸਿੰਘ ਜੌਹਲ, ਜੰਗ ਬਹਾਦਰ ਸਿੰਘ, ਨਛੱਤਰ ਸਿੰਘ, ਇੰਦਰ ਸਿੰਘ, ਕਸ਼ਮੀਰ ਸਿੰਘ, ਸਾਹਿਬ ਸਿੰਘ ਚੰਡੀਗੜ੍ਹ, ਬਲਵਿੰਦਰ ਸਿੰਘ, ਖੁਸ਼ਦੀਪ ਸਿੰਘ, ਜੋਗਿੰਦਰ ਸਿੰਘ ਖਡੂਰ ਸਾਹਿਬ, ਚੰਚਲ ਸਿੰਘ ਜਹਾਂਗੀਰ, ਸੁਰਜੀਤ ਸਿੰਘ ਭੈਲ, ਅਨੋਕ ਸਿੰਘ ਕਾਲਵਾਂ, ਇੰਦਰਜੀਤ ਸਿੰਘ, ਕੁਲਦੀਪ ਸਿੰਘ ਵੇਈਂਪੂੰਈਂ, ਕੁਲਦੀਪ ਸਿੰਘ ਮਾਣੋਚਾਹਲ ਅਤੇ ਤਰਸੇਮ ਸਿੰਘ ਡਾਲੇਕੇ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।