ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣ ਦੀ ਲੋੜ: ਸੰਧੂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾ ਕੇ ਸਮਾਜਿਕ ਕੁਰੀਤੀਆਂ ਦੂਰ ਕਰਨ ਦੀ ਲੋੜ : ਸੰਧੂ
Publish Date: Tue, 27 Oct 2026 04:47 PM (IST)
Updated Date: Wed, 28 Oct 2026 04:02 AM (IST)
ਪਿੱਪਲ ਮੁਹੱਲਾ ਮੰਦਰ ਪੱਟੀ ’ਚ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਸ਼ਹਿਰ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਮੰਦਰ ਭਗਵਾਨ ਵਾਲਮੀਕਿ, ਪਿੱਪਲ ਮੁਹੱਲਾ ਪੱਟੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਰਾਜੇਸ਼ ਸੰਧੂ ਅਤੇ ਮਕੱਦਰ ਮੱਟੂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਕ੍ਰਿਸ਼ਨ ਕੁਮਾਰ ਵੱਲੋਂ ਨਿਭਾਈ ਗਈ। ਇਸ ਉਪਰੰਤ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ’ਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ’ਚ ਸ਼ਕਤੀ ਸੰਧੂ ਅਤੇ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ, ਸੇਵਾਦਾਰ ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਵਿਕਾਸ ਕੁਮਾਰ ਮਿੰਟਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼ੋਭਾ ਯਾਤਰਾ ਪੱਟੀ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਕੇਂਦਰੀ ਮੰਦਰ ਪੱਟੀ ਵਿਖੇ ਪਹੁੰਚ ਕੇ ਸਮਾਪਤ ਹੋਈ। ਰਸਤੇ ’ਚ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਬਾਕਸ ਭਗਵਾਨ ਵਾਲਮੀਕਿ ਜੀ ਦੀ ਵਿਚਾਰਧਾਰਾ ਅੱਜ ਵੀ ਪ੍ਰਸੰਗਿਕ ਇਸ ਮੌਕੇ ਮੁੱਖ ਮਹਿਮਾਨ ਸ਼ਕਤੀ ਸੰਧੂ ਨੇ ਸਮੂਹ ਵਾਲਮੀਕਿ ਭਾਈਚਾਰੇ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ’ਚ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਦੀ ਬਿਹਤਰੀ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਕਲਮ ਰਾਹੀਂ ਸਮਾਜ ਨੂੰ ਗਿਆਨ, ਸੱਚਾਈ ਤੇ ਨੇਕੀ ਦਾ ਮਾਰਗ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕਰਦੀਆਂ ਹਨ। ਮੌਜੂਦਾ ਸਮੇਂ ’ਚ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਸ਼ਕਤੀ ਸੰਧੂ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ, ਤਾਂ ਜੋ ਉਹ ਸਿੱਖਿਆ ਹਾਸਿਲ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ ਅਤੇ ਸਮਾਜ ’ਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਸਿੱਖਿਆ, ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਬਾਕਸ ਪ੍ਰਬੰਧਕ ਕਮੇਟੀ ਵੱਲੋਂ ਮਹਿਮਾਨਾਂ ਦਾ ਸਨਮਾਨ ਸਮਾਗਮ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨਾਂ ਅਤੇ ਹੋਰ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਧਾਰਮਿਕ ਸ਼ਰਧਾ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਡਾ. ਨਿਰਮਲ ਸਿੰਘ, ਪਦਮ ਕਿਸ਼ੋਰ, ਹਰਚੰਦ ਸਿੰਘ ਸਾਬਕਾ ਸਰਪੰਚ ਨਦੋਹਰ, ਲਲਿਤ ਆਦੀਵਾਲ, ਅਜੈ ਕੁਮਾਰ, ਚਾਂਦ ਮੱਟੂ ਦੀਪੂ, ਸੁਖਦੇਵ ਰਾਜ ਮੁੱਚੀ, ਮਾਸਟਰ ਸੰਜੀਵ, ਮੇਜ਼ਰ ਸਿੰਘ, ਰਮਦੀਪ ਸਿੰਘ ਸੋਨੂੰ ਪ੍ਰਧਾਨ, ਰਮਨ ਸ਼ਰਮਾ, ਜੱਸ ਪ੍ਰਧਾਨ, ਵਿਜੇ ਕੁਮਾਰ ਸ਼ਰਮਾ ਚੇਅਰਮੈਨ, ਚਾਨਣ ਸਿੰਘ ਬੁੱਟਰ, ਬਿਕਰਮਜੀਤ ਸਿੰਘ ਸੋਹਲ ਸਮੇਤ ਹੋਰ ਸ਼ਰਧਾਲੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ।