ਨਿਰਮਲ ਸਿੰਘ ਪ੍ਰਧਾਨ ਤੇ ਜਰਨੈਲ ਸਿੰਘ ਖਜ਼ਾਨਚੀ ਚੁਣੇ ਚਤਾਲਾ ਪਿੰਡ ਕਮੇਟੀ ਦੀ ਚੋਣ, ਨਿਰਮਲ ਸਿੰਘ ਪ੍ਰਧਾਨ ਤੇ ਜਰਨੈਲ ਸਿੰਘ ਖਜ਼ਾਨਚੀ ਚੁਣੇ ਗਏ
Publish Date: Tue, 27 Oct 2026 06:14 PM (IST)
Updated Date: Wed, 28 Oct 2026 04:04 AM (IST)
30 ਨੂੰ ਕਿਰਤੀ ਕਿਸਾਨ ਯੂਨੀਅਨ ਵੱਡੀ ਗਿਣਤੀ ’ਚ ਖੰਡ ਮਿਲ ਸ਼ੇਰੋਂ ਦੇ ਪ੍ਰਦਰਸ਼ਨ ’ਚ ਸ਼ਾਮਲ ਹੋਵੇਗੀ : ਕਿਸਾਨ ਆਗੂ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨਤਾਰਨ ਵੱਲੋਂ ਪਿੰਡ ਚਤਾਲਾ ਵਿਖੇ ਪਿੰਡ ਘਈ ਦੀ ਇਕਾਈ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਮੇਹਰ ਸਿੰਘ ਚਤਾਲਾ ਜ਼ਿਲ੍ਹਾ ਜਨਰਲ ਸਕੱਤਰ ਨੇ ਕੀਤੀ। ਇਸ ਮੀਟਿੰਗ ਵਿਚ ਵਿਸ਼ੇਸ਼ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਨੇ ਬੋਲਦਿਆਂ ਹੋਇਆ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਅਤੇ ਹਰ ਵਰਗ ਦੇ ਕੰਮ ਕਰਨ ਵਾਲੇ ਲੋਕਾਂ ਨੂੰ ਵਿਸਾਰ ਦਿੱਤਾ ਹੈ ਅਤੇ ਸਰਕਾਰ ਨੇ ਆਪਣੇ ਕੀਤੇ ਵਾਅਦੇ ਭੁਲਾ ਦਿੱਤੇ ਹਨ। ਅੱਜ ਹਰ ਵਰਗ ਸਰਕਾਰ ਕੋਲੋਂ ਕੀਤੇ ਵਾਅਦਿਆਂ ਅਨੁਸਾਰ ਵੱਖ-ਵੱਖ ਮੰਗਾਂ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਲਗਾਤਾਰ ਪੱਕਾ ਮੋਰਚਾ ਸਹਿਕਾਰੀ ਖੰਡ ਮਿੱਲ ਸ਼ੇਰੋ ਵਿਖੇ ਲੱਗਾ ਹੋਇਆ ਹੈ। ਇਹ ਸਰਕਾਰ ਨੇ 25 ਨਵੰਬਰ 2025 ਨੂੰ ਸਰਕਾਰੀ ਖੰਡ ਵਿਚ ਸ਼ੇਰੋਂ ਦੀ ਮਾਲਕੀ ਤਬਦੀਲ ਕਰ ਦਿੱਤੀ ਸੀ, ਇਸ ਨੂੰ ਵੱਖ-ਵੱਖ ਥਾਈ ਤਬਦੀਲ ਕਰ ਦਿੱਤਾ ਗਿਆ ਸੀ। ਇਹਦੇ ਵਿੱਚੋਂ ਪੁੱਡਾ ਨੂੰ ਕਲੋਨੀ ਬਣਾਉਣ ਵਾਸਤੇ ਦਿੱਤੀ ਜ਼ਮੀਨ ਉੱਪਰ ਐੱਸਕੇਐੱਮ ਦੀ ਅਗਵਾਈ ਵਿਚ ਕਿਸਾਨ ਲਗਾਤਾਰ ਦਿਨ ਰਾਤ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਇਸ ਮਿਲ ਵਿਚ ਕਿਸਾਨਾਂ ਦੇ 60 ਫੀਸਦੀ ਸ਼ੇਅਰ ਹਨ ਤੇ ਸਰਕਾਰ ਕੋਈ ਵੀ ਜ਼ਮੀਨ ਜਿਹੜੀ ਕਿ ਜਿਹੜੇ ਵੀ ਕੰਮ ਵਾਸਤੇ ਐਕੁਵਾਇਰ ਕੀਤੀ ਹੋਵੇ, ਉਸ ਤੋਂ ਬਿਨ੍ਹਾਂ ਉਸ ਨੂੰ ਹੋਰ ਕਿਸੇ ਮਕਸਦ ਲਈ ਨਹੀਂ ਵਰਤ ਸਕਦੇ। ਪਰ ਪੰਜਾਬ ਸਰਕਾਰ ਸਰਾਸਰ ਧੱਕੇ ਨਾਲ ਗੈਰ ਕਾਨੂੰਨੀ ਢੰਗ ਨਾਲ ਇਹ ਸਹਿਕਾਰੀ ਖੰਡ ਮਿੱਲ ਦੀ ਜ਼ਮੀਨ ਪੁੱਡਾ ਨੂੰ ਕਲੋਨੀਆਂ ਬਣਾਉਣ ਲਈ ਦੇ ਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਸਰਾਸਰ ਅਣਦੇਖੀ ਕਰ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 30 ਅਕਤੂਬਰ ਨੂੰ ਐੱਸਕੇਐੱਮ ਵੱਲੋਂ ਖੰਡ ਮਿਲ ਸ਼ੇਰੋਂ ’ਚ ਬਹੁਤ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਭਰ ਵਿੱਚੋਂ ਵੱਡੀ ਗਿਣਤੀ ’ਚ ਕਿਸਾਨਾਂ ਦੀ ਸ਼ਮੂਲੀਅਤ ਕਰਾਏਗੀ। ਉਨ੍ਹਾਂ ਕਿਸਾਨਾਂ ਨੂੰ ਵੀ ਬੇਨਤੀ ਕੀਤੀ ਕਿ ਉਹ 30 ਅਕਤੂਬਰ ਨੂੰ ਖੰਡ ਮਿਲ ਸ਼ੇਰੋਂ ਵਿਖੇ ਪਹੁੰਚ ਕੇ ਸਰਕਾਰ ਦੇ ਤਾਨਾਸ਼ਾਹੀ ਰੱਵਈਏ ਦੀ ਡਟਕੇ ਵਿਰੋਧਤਾ ਕਰਨ। ਅਖੀਰ ਵਿਚ ਚੁਤਾਲਾ ਪਿੰਡ ਇਕਾਈ ਦੀ ਚੋਣ ਕੀਤੀ ਗਈ ਜਿਸ ਅਨੁਸਾਰ ਨਿਰਮਲ ਸਿੰਘ ਪ੍ਰਧਾਨ, ਜਰਨੈਲ ਸਿੰਘ ਖਜਾਨਚੀ, ਦਲਜੀਤ ਸਿੰਘ ਜਰਨਲ ਸਕੱਤਰ, ਕੁਲਦੀਪ ਸਿੰਘ ਪ੍ਰੈਸ ਸਕੱਤਰ ਅਤੇ ਅੰਗਰੇਜ਼ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਮੁਖਤਾਰ ਸਿੰਘ, ਰੇਸ਼ਮ ਸਿੰਘ, ਗੁਸਾ ਸਿੰਘ, ਗੁਰਪਾਲ ਸਿੰਘ, ਸੁਖਚੈਨ ਸਿੰਘ ਆਦਿ ਮੈਂਬਰ ਚੁਣੇ ਗਏ ਹਨ। ਕਿਸਾਨਾਂ ਵਲੋ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਦੀ ਧਾਰੀ ਚੁੱਪ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਜ਼ਾ ਦੇ ਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।