ਪੱਟੀ ਤੋਂ ਪ੍ਰਿੰਗੜੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਪੱਟੀ ਤੋਂ ਪ੍ਰਿੰਗੜੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ, ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ : ਜੱਸਾ ਪੱਟੀ
Publish Date: Tue, 27 Oct 2026 06:29 PM (IST)
Updated Date: Wed, 28 Oct 2026 04:05 AM (IST)
ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ : ਜੱਸਾ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਨੇ ਸੜਕ ਦਾ ਕੰਮ ਕਰਵਾਇਆ ਸ਼ੁਰੂ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ ਪੱਟੀ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਪੱਟੀ ਤੋਂ ਪ੍ਰਿੰਗੜੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਸ ਸੜਕ ਦੀ ਉਸਾਰੀ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਸੀ। ਸੜਕ ਦਾ ਕੰਮ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ’ਚ ਖੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਪੱਟੀ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜਿਆ ਅਹਿਮ ਮਸਲਾ ਹੈ। ਚੰਗੀਆਂ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਇਲਾਕੇ ਦੇ ਵਪਾਰ, ਕਾਰੋਬਾਰ ਅਤੇ ਸਮੁੱਚੀ ਤਰੱਕੀ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੱਟੀ ਤੋਂ ਪ੍ਰਿੰਗੜੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਲਾਭ ਮਿਲੇਗਾ ਅਤੇ ਉਨ੍ਹਾਂ ਦਾ ਸਫ਼ਰ ਪਹਿਲਾਂ ਨਾਲੋਂ ਵਧੇਰੇ ਸੁਖਾਲਾ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੋਕਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਦਾ ਉਦੇਸ਼ ਹੈ। ਬਾਕਸ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਜੱਸਾ ਪੱਟੀ ਨੇ ਪੰਜਾਬ ਸਰਕਾਰ ਦੀ ਵਿਕਾਸ ਪੱਖੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ’ਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਪੱਟੀ ਹਲਕੇ ’ਚ ਸੜਕਾਂ ਸਮੇਤ ਹੋਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਵੀ ਯਤਨ ਜਾਰੀ ਰਹਿਣਗੇ। ਜੱਸਾ ਪੱਟੀ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਤਾਕਤ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ, ਤਾਂ ਜੋ ਪੱਟੀ ਹਲਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਹੋਰ ਅੱਗੇ ਲਿਜਾਇਆ ਜਾ ਸਕੇ।