ਭਾਜਪਾ ਮਿਹਨਤੀ ਵਰਕਰਾਂ ਦੀ ਹਮੇਸ਼ਾ ਕਦਰ ਕਰਦੀ ਹੈ : ਭਰੋਵਾਲ ਹਰਮਨਦੀਪ ਸਿੰਘ ਕੱਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਭਰੋਵਾਲ ਨੇ ਕੀਤਾ ਸਨਮਾਨਿਤ
Publish Date: Tue, 27 Oct 2026 07:28 PM (IST)
Updated Date: Wed, 28 Oct 2026 04:07 AM (IST)
ਹਰਮਨਦੀਪ ਸਿੰਘ ਕੱਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਹਲਕਾ ਖਡੂਰ ਸਾਹਿਬ ਦੇ ਮੁੱਖ ਸੇਵਾਦਾਰ ਰਮਨਦੀਪ ਸਿੰਘ ਭਰੋਵਾਲ ਨੇ ਹਰਮਨਦੀਪ ਸਿੰਘ ਕੱਲਾ ਨੂੰ ਭਾਜਪਾ ਦੀ ਤਰਨਤਾਰਨ ਜ਼ਿਲ੍ਹੇ ਦੀ ਨਵ-ਨਿਯੁਕਤ ਟੀਮ ’ਚ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਭਰੋਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੀ ਪਾਰਟੀ ਹੈ, ਜੋ ਆਪਣੇ ਹਰ ਮਿਹਨਤੀ ਅਤੇ ਸਮਰਪਿਤ ਵਰਕਰ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਭਰੋਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ’ਚ ਵਰਕਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜੋ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਹਰਮਨਦੀਪ ਸਿੰਘ ਕੱਲਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤਕ ਪਹੁੰਚਾਉਣਾ ਹੈ। ਇਸ ਮੌਕੇ ਗੋਇੰਦਵਾਲ ਸਾਹਿਬ ਸਰਕਲ ਦੇ ਪ੍ਰਧਾਨ ਨਰਿੰਦਰ ਸਿੰਘ, ਸਰਬਜੀਤ ਸਿੰਘ, ਜਰਨੈਲ ਸਿੰਘ, ਹਰਜੀਤ ਸਿੰਘ ਕੰਗ, ਮਨਜਿੰਦਰ ਸਿੰਘ ਖਾਰਾ ਆਦਿ ਆਗੂ ਹਾਜ਼ਰ ਸਨ। ਅੰਤ ਵਿਚ ਭਰੋਵਾਲ ਨੇ ਹਰਮਨਦੀਪ ਸਿੰਘ ਕੱਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ ਅਤੇ ਭਾਜਪਾ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕਰਨਗੇ।