ਨਾਕੇਬੰਦੀ ਕਰ ਕੇ ਪੁਲਿਸ ਨੇ ਕੀਤੀ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਸਰਹੱਦੀ ਇਲਾਕੇ ’ਚ ਨਾਕੇਬੰਦੀ ਕਰਕੇ ਪੁਲਿਸ ਨੇ ਕੀਤੀ ਵੱਖ-ਵੱਖ ਥਾਂਵਾਂ ‘ਤੇ ਚੈਕਿੰਗ
Publish Date: Tue, 27 Oct 2026 07:42 PM (IST)
Updated Date: Wed, 28 Oct 2026 04:07 AM (IST)
ਸਰਬਜੀਤ ਸਿੰਘ ਛੀਨਾ•, ਪੰਜਾਬੀ ਜਾਗਰਣ, ਖਾਲੜਾ ਸਰਹੱਦੀ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਇਸੇ ਲੜੀ ਤਹਿਤ ਥਾਣਾ ਖਾਲੜਾ ਦੇ ਐੱਸਐੱਚਓ ਅਮਰਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਅਮੀਸਾ ਨਾਰਲੀ ਚੌਂਕ ਵਿਚ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਨੂੰ ਜਾਂਦੀ ਸੜਕ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਵਾਹਨ ਚਾਲਕਾਂ ਦੇ ਕਾਗਜ਼ਾਤ ਦੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਉਨ੍ਹਾਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਸਿਰਫ਼ ਵਾਹਨਾਂ ਦੀ ਜਾਂਚ ਤੋਂ ਇਲਾਵਾ ਆਉਣ-ਜਾਣ ਵਾਲੇ ਰਾਹਗੀਰਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਮੌਕੇ ਐੱਸਐੱਚਓ ਅਮਰਜੀਤ ਸਿੰਘ ਨੇ ਸਖ਼ਤ ਸ਼ਬਦਾਂ ’ਚ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਸ਼ਰਾਰਤੀ ਅਨਸਰ, ਗੈਂਗਸਟਰ ਜਾਂ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਣ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ’ਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਏਐੱਸਆਈ ਗੁਰਨਾਮ ਸਿੰਘ ਵੱਲੋਂ ਵਾਹਨ ਚਾਲਕਾਂ ਨੂੰ ਅਪੀਲ ਕਰਦਿਆ ਕਿਹ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣਾ ਹੈ ਅਤੇ ਭਵਿੱਖ ’ਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਨਾਕਾਬੰਦੀ ਦੌਰਾਨ ਐੱਸਐੱਚਓ ਅਮਰਜੀਤ ਸਿੰਘ, ਏਐੱਸਆਈ ਗੁਰਨਾਮ ਸਿੰਘ ਤੋਂ ਇਲਾਵਾ, ਐੱਸਆਈ ਅਰਵਿੰਦ ਕੰਬੋਜ਼, ਅਤੇ ਅਰਸ਼ਦੀਪ ਸਿੰਘ ਨਾਰਲੀ ਸਮੇਤ ਪੁਲਿਸ ਮੁਲਾਜ਼ਮ ਮੌਜੂਦ ਸਨ।