ਬ੍ਰਿਟਿਸ਼ ਵਿਕਟੋਰੀਆ ਦੇ ਵਿਦਿਆਰਥੀ ਡਾਂਸ ਮੁਕਾਬਲੇ ’ਚ ਅੱਵਲ
ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀ ਡਾਂਸ ਮੁਕਾਬਲੇ ’ਚ ਅਵਲ ਰਹੇ
Publish Date: Tue, 27 Oct 2026 07:44 PM (IST)
Updated Date: Wed, 28 Oct 2026 04:08 AM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ’ਚ ਵੀ ਨਾਮਣਾ ਖੱਟ ਰਹੇ ਹਨ। ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜੀਨੀਅਰਿੰਗ ਟੈਕਨੀਕਲ ਕੈਂਪਸ ਜਲੰਧਰ ਵੱਲੋਂ ‘ਡਾਂਸ ਆਫ ਬੀਟ ਦੇ ਬੈਨਰ ਹੇਠ ਡਾਂਸ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਸੰਸਥਾ ਦੀ ਡਾਂਸ ਇੰਸਟ੍ਰਕਟਰ ਮਿਸ ਰੇਖਾ ਦੀ ਸੁਚੱਜੀ ਅਗਵਾਈ ਹੇਠ ਭਾਗ ਲੈਂਦੇ ਹੋਏ ਡਾਂਸ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮਡੀ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਕੋਮਲ ਸ਼ਰਮਾ ਨੇ ਕਿਹਾ ਕਿ ਸਾਡੀ ਸੰਸਥਾ ਦਾ ਹਮੇਸ਼ਾ ਇਹ ਯਤਨ ਰਿਹਾ ਹੈ ਕਿ ਹਰੇਕ ਵਿਦਿਆਰਥੀ ਨੂੰ ਉਸ ਦੀ ਰੁਚੀ ਅਨੁਸਾਰ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਦਾ ਮੌਕਾ ਦਿੱਤਾ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲ ਸਕੇ। ਇਸ ਦੇ ਸਿੱਟੇ ਵਜੋਂ ਸੰਸਥਾ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।