ਫ਼ਤਿਆਬਾਦ ਤੋਂ ‘ਆਪ’ ਆਗੂਆਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ ਫ਼ਤਿਆਬਾਦ ਤੋਂ ‘ਆਪ’ ਆਗੂਆਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
Publish Date: Wed, 28 Oct 2026 04:52 PM (IST)
Updated Date: Wed, 28 Oct 2026 04:55 PM (IST)
- ਗੁਰਸ਼ਰਨ ਪਵਾਰ ਤੇ ਤਜਿੰਦਰ ਤੇਜੀ ਨੇ ਦਿਖਾਈ ਹਰੀ ਝੰਡੀ - ਸ਼ਰਧਾਲੂਆਂ ਨੇ ਮੁਫ਼ਤ ਯਾਤਰਾ ਦੀ ਸਹੂਲਤ ਲਈ ਭਗਵੰਤ ਮਾਨ ਦਾ ਕੀਤਾ ਵਿਸ਼ੇਸ਼ ਧੰਨਵਾਦ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਫ਼ਤਿਆਬਾਦ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਿੱਜੀ ਸਹਾਇਕ ਗੁਰਸ਼ਰਨ ਸਿੰਘ ਪਵਾਰ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤਜਿੰਦਰ ਸਿੰਘ ਤੇਜੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਮੁਫ਼ਤ ਬੱਸ ਯਾਤਰਾ ਦੀ ਸਹੂਲਤ ਨਾਲ ਲੋਕਾਂ ਨੂੰ ਆਉਣ-ਜਾਣ ਦੇ ਖਰਚੇ ਤੋਂ ਰਾਹਤ ਮਿਲਦੀ ਹੈ ਅਤੇ ਉਹ ਸ਼ਰਧਾ ਨਾਲ ਗੁਰਧਾਮਾਂ ਦੇ ਦਰਸ਼ਨ ਕਰ ਸਕਦੇ ਹਨ। ‘ਆਪ’ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਸਹੂਲਤ ਮੁਹੱਈਆ ਕਰਵਾਉਣਾ ਹੈ ਤਾਂ ਕਿ ਸ਼ਰਧਾਲੂ ਬਿਨ੍ਹਾਂ ਆਰਥਿਕ ਬੋਝ ਦੇ ਆਪਣੀ ਆਸਥਾ ਪੂਰੀ ਕਰ ਸਕਣ। ਇਸ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਦਾ ਪ੍ਰਬੰਧ ਕੀਤਾ ਜਾਂਦਾ ਹੈ। ‘ਆਪ’ ਆਗੂਆਂ ਦੱਸਿਆ ਕਿ ਫਤਿਆਬਾਦ ਤੋਂ ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਰੱਜ ਕੇ ਸ਼ਲਾਘਾ ਕੀਤੀ। ਇਸ ਮੌਕੇ ਗੁਰਸ਼ਰਨ ਸਿੰਘ ਪਵਾਰ ਪੀਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਤਜਿੰਦਰਜੀਤ ਸਿੰਘ ਤੇਜੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਚੇਅਰਮੈਨ ਦਵਿੰਦਰ ਸਿੰਘ, ਸਰੂਪ ਸਿੰਘ, ਕਾਰਜ ਸਿੰਘ ਭੈਲ, ਰਾਜਵਿੰਦਰ ਸਿੰਘ ਰਾਜੂ ਯੂਥ ਬਲਾਕ ਪ੍ਰਧਾਨ, ਸਕੱਤਰ ਸਿੰਘ, ਗੁਰਪਾਲ ਸਿੰਘ, ਬੱਬੂ ਸਿੰਘ, ਮਲਕੀਤ ਸਿੰਘ ਸੋਨੂੰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।