- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ -ਥਾਣਾ ਮੁਖੀ

ਨਰਿੰਦਰ ਸਿੰਘ ਦੋਦੇ, •ਪੰਜਾਬੀ ਜਾਗਰਣ
ਸਰਾਏ ਅਮਾਨਤ ਖਾਂ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵੱਲੋਂ ਖੇਤਾਂ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ’ਚ ਭੇਜੀਆਂ ਗਈਆਂ। ਇਸ ਸਬੰਧੀ ਥਾਣਾ ਮੁਖੀ ਰਾਜ ਕੁਮਾਰ ਨੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਤੇ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀਆਂ ਸਖ਼ਤ ਹਦਾਇਤਾਂ ’ਤੇ ਇਲਾਕੇ ਭਰ ’ਚ ਵੱਖ-ਵੱਖ ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਭੇਜੀਆਂ ਗਈਆਂ ਹਨ, ਤਾਂ ਜੋ ਕੋਈ ਵਿਅਕਤੀ ਆਪਣੀ ਜ਼ਮੀਨ ’ਚ ਪਈ ਝੋਨੇ ਦੀ ਰਹਿਦਖੂਦ ਤੇ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀ ਕੋਸ਼ਿਸ਼ ਨਾ ਕਰੇ, ਜਿਸ ਵਿਅਕਤੀ ਨੇ ਪਰਾਲੀ ਨੂੰ ਅੱਗ ਲਗਾਈ ਉਸ ਖਿਲਾਫ਼ ਸਖਤ ਕਾਰਵਾਈ ਕਰਕੇ ਪਰਚੇ ਦਰਜ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਥਾਣਾ ਸਰਾਏ ਅਮਾਨਤ ਖਾਂ ਦੀ ਹਦੂਦ ਅੰਦਰ ਆਉਂਦੇ ਵੱਖ-ਵੱਖ ਇਲਾਕਿਆਂ ਦੇ ਸੇਟਲਾਈਟ ਦੀ ਲਾਕੇਸ਼ਨ ਆਉਣ ’ਤੇ ਬਾਰਾਂ ਥਾਵਾਂ ਦੇ ਸਬੰਧਿਤ ਵਿਅਕਤੀ ਖਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਇਲਾਕੇ ਭਰ ਦੇ ਕਿਸਾਨਾਂ ਨੂੰ ਬਨੇਤੀ ਕੀਤੀ ਕਿ ਕੋਈ ਵੀ ਵਿਅਕਤੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ, ਤਾਂ ਜੋ ਸਾਨੂੰ ਕਿਸੇ ਵਿਅਕਤੀ ਖਿਲਾਫ਼ ਮਾਮਲਾ ਦਰਜ ਨਾ ਕਰਨਾ ਪਵੇ।