ਹਰੀਕੇ ਪੁਲਿਸ ਨੇ ਬਰਾਮਦ ਕੀਤੀ 4 ਕਿੱਲੋ 29 ਗ੍ਰਾਮ ਹੈਰੋਇਨ ਚੈਕਿੰਗ ਦੌਰਾਨ ਹਰੀਕੇ ਪੁਲਿਸ ਨੇ ਬਰਾਮਦ ਕੀਤੀ 4 ਕਿਲੋ 29 ਗ੍ਰਾਮ ਹੈਰੋਇਨ
Publish Date: Thu, 29 Oct 2026 08:02 PM (IST)
Updated Date: Thu, 29 Oct 2026 08:04 PM (IST)
- ਦੋ ਮੋਟਰਸਾਈਕਲ ਸਵਾਰ ਕਾਬੂ, ਦੋ ਮੋਬਾਈਲ ਤੇ 700 ਰੁਪਏ ਨਕਦੀ ਵੀ ਮਿਲੀ - ਪੁੱਛਗਿੱਛ ਮਗਰੋਂ ਪਿਆਦਿਆਂ ਦੇ ਆਕਾਵਾਂ ਤਕ ਪੁੱਜੇਗੀ ਪੁਲਿਸ : ਐੱਸਐੱਸਪੀ ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ ਹਰੀਕੇ ਪੱਤਣ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਕੋਲੋਂ 4 ਕਿੱਲੋ 29 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੂੰ ਦੋ ਮੋਬਾਈਲ ਫੋਨ ਅਤੇ 700 ਰੁਪਏ ਦੀ ਨਕਦੀ ਵੀ ਮਿਲੀ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰੈੱਸ ਵਾਰਤਾ ਦੌਰਾਨ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਥਾਣਾ ਹਰੀਕੇ ਦੇ ਮੁੱਖ ਅਫ਼ਸਰ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਵੱਲੋਂ ਪੁਲ ਬੂਹ ਨਾਕੇ ’ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਸੀ। ਇਸੇ ਦੌਰਾਨ ਪਿੰਡ ਜੋਣੇਕੇ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਹੈਰੋਇਨ ਬਰਾਮਦ ਹੋਈ, ਜਿਸ ਦਾ ਕੁੱਲ ਵਜ਼ਨ 4 ਕਿੱਲੋ 29 ਗ੍ਰਾਮ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਦੋ ਮੋਬਾਈਲ ਫੋਨ ਅਤੇ 700 ਰੁਪਏ ਦੀ ਨਕਦੀ ਵੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਦੇਵ ਪੁੱਤਰ ਦੀਪਕ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਦੋ ਬਲੋਚਨ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲਿਆ। ਮੁਲਜ਼ਮਾਂ ਨੂੰ 2 ਨਵੰਬਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਪੁਲਿਸ ਨਸ਼ਾ ਸਪਲਾਈ ਕਰਨ ਵਾਲੇ ਉਨ੍ਹਾਂ ਦੇ ਆਕਾਵਾਂ ਤਕ ਪੁੱਜਣ ਦੀ ਕੋਸ਼ਿਸ਼ ਕਰੇਗੀ ਤਾਂ ਜੋ ਨਸ਼ੇ ਦੀ ਸਪਲਾਈ ਲਾਈਨ ਤੇ ਵਿਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।